ਪੱਛਮੀ ਬੰਗਾਲ ਵਿੱਚ ਨਾਦਿਆ ਦੇ ਤਹੱਟਾ ਇਲਾਕੇ ਨੇੜੇ ਇੱਕ ਦਰਦਨਾਕ ਹਾਦਸੇ ਵਾਪਰਨ ਦਾ ਸਮਾਚਾਰ

ਨਾਦੀਆ : ਪੱਛਮੀ ਬੰਗਾਲ ਵਿੱਚ ਨਾਦਿਆ ਦੇ ਤਹੱਟਾ ਇਲਾਕੇ ਨੇੜੇ ਇੱਕ ਦਰਦਨਾਕ ਹਾਦਸੇ ਵਾਪਰਨ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਵਿਚ ਇਕ ਬਸ ਦੁਰਘਟਨਾ ਦੀ ਸ਼ਿਕਾਰ ਹੋ ਗਈ, ਜਿਸ ਵਿੱਚ 8 ਲੋਕਾਂ ਦੀ ਜਾਨ ਚਲੀ ਗਈ ਅਤੇ 25 ਜਖ਼ਮੀ ਹੋ ਗਏ ਹਨ।

ਸੂਤਰਾਂ ਮੁਤਾਬਕ ਯਾਤਰੀਆਂ ਨਾਲ ਭਰੀ ਬਸ ਨਹਿਰ ਵਿੱਚ ਡਿੱਗ ਗਈ। ਮਾਮਲੇ ਨੂੰ ਨੋਟਿਸ ਵਿੱਚ ਲੈਂਦੇ ਹੋਏ ਤੁਰੰਤ ਪੱਛਮੀ ਬੰਗਾਲ ਸਰਕਾਰ ਨੇ ਬਸ ਹਾਦਸੇ ਵਿੱਚ ਮਰੇ ਹੋਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਲਈ 2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Be the first to comment

Leave a Reply