ਫੂਲਕਾ ਵਲੋਂ ਦਿੱਤਾ ਗਿਆ ਅਸਤੀਫ਼ਾ ਵਿਚਾਰ ਅਧੀਨ

ਚੰਡੀਗੜ੍ਹ  – ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੇ ਨੇਤਾ ਦੇ ਤੌਰ ‘ਤੇ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਹਰਵਿੰਦਰ ਸਿੰਘ ਫੂਲਕਾ ਨੇ ਕਈ ਦਿਨਾਂ ਦੀਆਂ ਚਰਚਾਵਾਂ ਤੋਂ ਬਾਅਦ ਆਖਰਕਾਰ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਹੀ ਦਿੱਤਾ।
ਪੰਜਾਬ ਵਿਧਾਨ ਸਭਾ ਵਲੋਂ ਜਾਰੀ ਕੀਤੀ ਗਈ ਅਧਿਕਾਰਕ ਸੂਚਨਾ ਵਿਚ ਕਿਹਾ ਗਿਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਐੱਚ. ਐੱਸ. ਫੂਲਕਾ ਨੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੂੰ ਨਿੱਜੀ ਤੌਰ ‘ਤੇ ਅਸਤੀਫ਼ਾ ਪੇਸ਼ ਕੀਤਾ। ਬੁਲਾਰੇ ਮੁਤਾਬਿਕ ਫੂਲਕਾ ਦਾ ਅਸਤੀਫ਼ਾ ਵਿਚਾਰ ਅਧੀਨ ਹੈ ਤੇ ਆਮ ਆਦਮੀ ਪਾਰਟੀ ਵਲੋਂ ਅਜੇ ਨਵੇਂ ਨੇਤਾ ਸਬੰਧੀ ਕੋਈ ਸੂਚਨਾ ਨਹੀਂ ਦਿੱਤੀ ਗਈ ਹੈ।

Be the first to comment

Leave a Reply