ਬਟਾਲਾ-ਜਲਧੰਰ ਮੁੱਖ ਮਾਰਗ ‘ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

ਚੌਕ ਮਹਿਤਾ-  ਏ.ਐੱਸ.ਆਈ. ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਜਲੰਧਰ ਵਾਲੇ ਪਾਸਿਓਂ ਆ ਰਹੀ ਤੇਜ਼ ਰਫਤਾਰ ਓਰਬਿਟ ਬੱਸ ਪੀ.ਬੀ. -03 .ਏ.ਪੀ.7514 ਨੇ ਓਵਰਟੇਕ ਕਰਨ ਸਮੇਂ ਦੂਜੀ ਸਾਈਡ ਬਟਾਲਾ ਵਾਲੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਦੌਰਾਨ ਮੋਟਰਸਾਈਕਲ ਚਾਲਕ ਬਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬੁੱਟਰ ਖੁਰਦ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਪਿੱਛੇ ਬੈਠਾ ਜਰਨੈਲ ਸਿੰਘ ਪੁੱਤਰ ਹਰਬੰਸ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।

Be the first to comment

Leave a Reply

Your email address will not be published.


*