ਬਡੂੰਗਰ ਨੇ ਯੂਨੀਵਰਸਿਟੀ ਦਾ ਅਚਨਚੇਤ ਦੌਰਾ ਕਰਕੇ ਯੂਨੀਵਰਸਿਟੀ ਕਾਰਜਾਂ ਦਾ ਜਾਇਜ਼ਾ ਲਿਆ

ਫਤਿਹਗੜ੍ਹ ਸਾਹਿਬ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਚਾਂਸਲਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂਨੀਵਰਸਿਟੀ ਦਾ ਅਚਨਚੇਤ ਦੌਰਾ ਕਰਕੇ ਯੂਨੀਵਰਸਿਟੀ ਕਾਰਜਾਂ ਦਾ ਜਾਇਜ਼ਾ ਲਿਆ। ਯੂਨੀਵਰਸਿਟੀ ਕਾਰਜਾਂ ਤੇ ਆਪਣੀ ਸੰਤੁਸ਼ਟੀ ਪ੍ਰਗਟਾਉਣੇ ਹੋਏ ਉਨ੍ਹਾਂ ਕਿਹਾ ਕਿ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯੂਨੀਵਰਸਿਟੀ ਦੇ ਬਹੁਪੱਖੀ ਵਿਕਾਸ ਲਈ ਹਰ ਪ੍ਰਕਾਰ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਾਈਸ-ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ; ਮੈਂਬਰ ਸਕੱਤਰ, ਸ. ਦਰਬਾਰਾ ਸਿੰਘ ਗੁਰੂ ਅਤੇ ਹੋਰਨਾਂ ਟਰੱਸਟ ਮੈਂਬਰਾਂ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਇਕ ਵਿਸ਼ਵ ਪੱਧਰੀ ਵਿਦਿਅਕ ਅਦਾਰੇ ਦੇ ਤੌਰ ਤੇ ਉਭਰ ਰਹੀ ਹੈ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯੂਨੀਵਰਸਿਟੀ ਦੇ ਵਿਕਾਸ ਕਾਰਜਾਂ ਅਤੇ ਗਤੀਵਿਧੀਆਂ ਲਈ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਬੀਤੇ ਦਿਨੀ ਚਰਚਾਂ ਵਿੱਚ ਰਹੀਆਂ ਨਕਰਾਤਮਕ ਖਬਰਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਫਤਹਿਗੜ੍ਹ ਸਾਹਿਬ ਸਥਿਤ ਕੈਂਪਸ ਤੋਂ ਇਲਾਵਾ ਹੋ ਕੋਈ ਸੈਂਟਰ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਦੇ ਅਜਿਹੇ ਮਨਸੂਬਇਆਂ ਤੇ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ੳਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਯੂਨੀਵਰਸਿਟੀ ਇੰਨ੍ਹਾਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਹਰ ਸੰਭਵ ਯਤਨ ਕਰੇਗੀ।

Be the first to comment

Leave a Reply