ਬਰਤਾਨਵੀ ਸਫ਼ੀਰਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਖੇਤੀਬਾੜੀ ਅਤੇ ਸਹਾਇਕ ਕਿੱਤਿਆਂ ‘ਚ ਨਿਵੇਸ਼ ਦੀ ਇੱਛਾ ਪ੍ਰਗਟਾਈ

ਚੰਡੀਗੜ੍ਹ  : ਬਰਤਾਨਵੀ ਹਾਈ ਕਮਿਸ਼ਨਰ ਅਤੇ ਡਿਪਟੀ ਹਾਈ ਕਮਿਸ਼ਨਰ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਖੇਤੀਬਾੜੀ ਅਤੇ ਹੋਰ ਸਹਾਇਕ ਕਿੱਤਿਆਂ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨਾਲ ਸਹਿਯੋਗ ਕਰਨ ’ਤੇ ਵਿਚਾਰ-ਚਰਚਾ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਇੱਥੇ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਾਈ ਕਮਿਸ਼ਨਰ ਸਰ ਡੋਮਿਨਿਕ ਐਸਕਿਊਥ ਅਤੇ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਆਇਰ ਨਾਲ ਉਨਾਂ ਦੀਆਂ ਪਤਨੀਆਂ ਕ੍ਰਮਵਾਰ ਲੂਈਜ਼ ਐਸਕਿਊਥ ਅਤੇ ਬੇਟਿਨਾ ਆਇਰ ਵੀ ਨਾਲ ਸਨ। ਦੋਵੇਂ ਜੋੜਿਆਂ ਨੇ ਮੁੱਖ ਮੰਤਰੀ ਨਾਲ ਆਪਸੀ ਦਿਲਚਸਪੀ ਵਾਲੇ ਵੱਖ-ਵੱਖ ਵਿਸ਼ਿਆਂ ’ਤੇ ਗੱਲਬਾਤ ਕੀਤੀ।ਇਨਾਂ ਸਫ਼ੀਰਾਂ ਨੇ ਦੱਸਿਆ ਕਿ ਉਨਾਂ ਦਾ ਮੁਲਕ ਖੇਤੀਬਾੜੀ, ਹੁਨਰ ਵਿਕਾਸ, ਫੂਡ ਪ੍ਰੋਸੈਸਿੰਗ ਅਤੇ ਕੋਲਡ ਚੇਨ ਵਿਕਾਸ ਦੇ ਮੁੱਖ ਖੇਤਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨਾਲ ਮਿਲਵਰਤਣ ਦਾ ਇਛੁੱਕ ਹੈ। ਉਨਾਂ ਨੇ ਇਨਾਂ ਖੇਤਰਾਂ ਵਿੱਚ ਨਿਵੇਸ਼ ਲਈ ਵੀ ਦਿਲਚਸਪੀ ਜ਼ਾਹਰ ਕੀਤੀ ਜਿਸ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ।

Be the first to comment

Leave a Reply