ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਨੇ ਵਿਧਾਨ ਸਭਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਜਾਂ ਚਿੱਤਰ ਲਗਾਉਣ ਦੀ ਕੀਤੀ ਮੰਗ

ਚੰਡੀਗੜ੍ਹ ( ਰਾਜ ਗੋਗਨਾ)- ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਨੇ ਵਿਧਾਨ ਸਭਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਜਾਂ ਚਿੱਤਰ ਲਗਾਉਣ ਦੀ ਕੀਤੀ ਮੰਗ ਕੀਤੀ ਹੈ। ਇਸ ਸਬੰਧੀ ਅੱਜ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਵਿੱਚ ਵਫਦ ਨੇ ਸਪੀਕਰ ਰਾਣਾ ਕੇ.ਪੀ.ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇੱਕ ਮੰਗ ਪੱਤਰ ਸੌਪਿਆ।ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਮਹਾਨ ਯੋਧੇ ਜਰਨੈਲ਼ ਸ੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 301 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੁੱਤ ਜਾਂ ਚਿੱਤਰ ਸੰਕੇਤਿਕ ਜੀਵਨੀ ਸਮੇਤ ਪੰਜਾਬ ਵਿਧਾਨ ਸਭਾ ਵਿੱਚ ਸਥਾਪਿਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਭਗਤੀ ਤੋਂ ਸ਼ਕਤੀ ਦਾ ਰਾਸਤਾ ਅਖਤਿਆਰ ਕਰਦੇ ਹੋਏ ਸਰਹਿੰਦ ਨੂੰ ਫਤਹਿ ਕਰਕੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਵਡਮੁੱਲੀ ਸ਼ਹਾਦਤ ਦਾ ਬਦਲਾ ਲੈ ਕੇ ਗੌਰਵਮਈ ਇਤਿਹਾਸ ਰਚਿਆ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕੀਤੀ।ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਸਿੱਕਾ ਅਤੇ ਮੋਹਰ ਜਾਰੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਮੁਜਾਰਿਆਂ ਤੋਂ ਜਮੀਨਾਂ ਦੇ ਮਾਲਕਾਂ ਬਣਾਇਆ ਅਤੇ ਇਸੇ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਕਿਸਾਨੀ ਦਾ ਮੁਕਤੀਦਾਤਾ ਕਿਹਾ ਜਾਂਦਾ ਹੈ।ਸ੍ਰੀ ਬਾਵਾ ਨੇ ਕਿਹਾ ਅਜਿਹੇ ਮਹਾਨ ਯੋਧੇ ਦੀ ਯਾਦ ਨੂੰ ਸਦੀਵੀਂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਜਾਂ ਚਿੱਤਰ ਸਥਾਪਿਤ ਕੀਤਾ ਜਾਵੇ। ਇਸ ਮੌਕੇ ‘ਤੇ ਉਨਾਂ੍ਹ ਦੇ ਨਾਲ ਉਘੇ ਸਾਮਜ ਸੇਵੀ ਐਸ.ਪੀ. ਸਿੰਘ ਓਬਰਾਏ,ਪਵਨ ਦੀਵਾਨ,ਮਲਕੀਅਤ ਸਿੰਘ ਦਾਖਾ,ਡਾ.ਰਾਜ ਸਿੰਘ,ਮਨਜੀਤ ਸਿੰਘ ਹੰਬੜਾ,ਬਲਵੰਤ ਸਿੰਘ,ਬਲਵੀਰ ਸਿੰਘ,ਅਮਰਜੀਤ ਸਿੰਘ,ਦਲਜੀਤ ਸਿੰਘ,ਜਸਵੰਤ ਸਿੰਘ,ਦਵਿੰਦਰ ਸਿੰਘ,ਅਮਰਜੀਤ ਸ਼ਰਮਾ,ਬਲਜਿੰਦਰ ਸਿੰਘ,ਹਰਦੀਪ ਸਿੰਘ,ਰੌਸ਼ਨ ਸੱਗੂ,ਬਲਜਿੰਦਰ ਸਿੰਘ,ਸੁਰਜੀਤ ਸਿੰਘ,ਯਸ਼ਪਾਲ ਸ਼ਰਮਾ,ਰਣਜੀਤ ਸਿੰਘ ਆਦਿ ਵੀ ਹਾਜ਼ਰ ਸਨ।

Be the first to comment

Leave a Reply