ਬਾਬਾ ਰਾਮਦੇਵ ਨੇ ਵਿਦੇਸ਼ੀ ਕੰਪਨੀਆਂ ਦੇ ਸਾਮਾਨ ਦੇ ਬਾਈਕਾਟ ਦਾ ਕੀਤਾ ਐਲਾਨ

ਚੰਡੀਗੜ੍ਹ : ਸਨਅਤੀ ਸ਼ਹਿਰ ਲੁਧਿਆਣਾ ਵਿੱਚ ਨਿੱਜੀ ਦੌਰੇ ’ਤੇ ਪੁੱਜੇ ਯੋਗ ਗੁਰੂ ਬਾਬਾ ਰਾਮਦੇਵ ਨੇ ਵਿਦੇਸ਼ੀ ਕੰਪਨੀਆਂ ਦੇ ਸਾਮਾਨ ਦੇ ਬਾਈਕਾਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਦਰਾਮਦ ਡਿਊਟੀ ਵਿੱਚ ਵਾਧਾ ਕਰਨਾ ਹੋਵੇਗਾ ਤੇ ਦੇਸ਼ ਵਾਸੀਆਂ ਨੂੰ ਵੀ ਸਵਦੇਸ਼ੀ ਵਸਤਾਂ ਅਪਣਾਉਣ ਦਾ ਸੰਕਲਪ ਲੈਣਾ ਪਵੇਗਾ।

ਬਾਬਾ ਰਾਮਦੇਵ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇਸ਼ ਦੀ 50 ਲੱਖ ਕਰੋੜ ਦੀ ਅਰਥਵਿਵਸਥਾ ’ਤੇ ਵਿਦੇਸ਼ੀ ਕੰਪਨੀਆਂ ਰਾਜ ਕਰ ਰਹੀਆਂ ਹਨ, ਜਿਸ ਵਿੱਚ 20 ਲੱਖ ਕਰੋੜ ਰੁਪਏ ਚੀਨ ਨੂੰ ਜਾਂਦੇ ਹਨ। ਚੀਨ ਦੀਆਂ ਕੰਪਨੀਆਂ ਇੱਥੋਂ ਸਾਲਾਨਾ ਪੰਜ ਲੱਖ ਕਰੋੜ ਰੁਪਏ ਕਮਾਉਂਦੀਆਂ ਹੈ।

ਉਨ੍ਹਾਂ ਕਿਹਾ ਕਿ ਚੀਨ ਭਾਰਤੀ ਆਰਥਿਕਤਾ ਨੂੰ ਨੁਕਸਾਨ ਹੀ ਨਹੀਂ ਪਹੁੰਚਾ ਰਿਹਾ, ਬਲਕਿ ਦੇਸ਼ ਦੀ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਹੈ। ਬਾਬਾ ਰਾਮਦੇਵ ਨੇ ਕਿਹਾ ਕਿ ਚੀਨ ਇੱਕ ਪਾਸੇ ਤਾਂ ਪਾਕਿਸਤਾਨ ਨੂੰ ਆਰਥਿਕ ਮੱਦਦ ਦੇ ਰਿਹਾ ਹੈ ਤੇ ਦੂਜੇ ਪਾਸੇ ਭਾਰਤੀ ਸਰਹੱਦ ’ਤੇ ਦੇਸ਼ ਨੂੰ ਅੱਖਾਂ ਦਿਖਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਚੀਨੀ ਵਸਤਾਂ ਦਾ ਬਾਈਕਾਟ ਕਰਾਂਗੇ ਤਾਂ ਹੀ ਦੇਸ਼ ਦਾ ਭਲਾ ਹੋਵੇਗਾ। ਉਹ ਕਾਲੇ ਧਨ ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦੇਣ ਤੋਂ ਟਾਲ ਵੱਟ ਗਏ।

 

Be the first to comment

Leave a Reply