ਬਾਬਾ ਲੱਖਾ ਸਿੰਘ ਵੱਲੋਂ ਸੂਬਾ ਸਰਕਾਰ ਦਾ ਧੰਨਵਾਦ

ਚੰਡੀਗੜ੍ਹ : ਗੁਜਰਾਤ ਸਰਕਾਰ ਨੇ ਸੂਬੇ ਵਿਚਲੇ ਦੋ ਗੁਰੂਦੁਆਰਿਆਂ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਹ ਪੈਸਾ ਸਬੰਧਤ ਗੁਰੂ ਘਰਾਂ ਦੀਆਂ ਇਮਾਰਤਾਂ, ਲੰਗਰ, ਸ਼ਰਧਾਲੂਆਂ ਦੀਆਂ ਸੁਵਿਧਾਵਾਂ ਆਦਿ ਲਈ ਖਰਚ ਕੀਤਾ ਜਾਵੇਗਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਅਹਿਮਦਾਬਾਦ ਦੇ ਓਡਵ ਸਥਿਤ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਰਜਿੰਦਰ ਸਿੰਘ ਅਤੇ ਜਗਮੋਹਨ ਸਿੰਘ ਜੱਗੀ ਜਗਦਿਓ ਨੇ ਦੱਸਿਆ ਕਿ ਬੀਤੇ ਦਿਨੀਂ ਅਹਿਮਦਾਬਾਦ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਮੌਕੇ ਗੁਜਰਾਤ ਸਰਕਾਰ ਵੱਲੋਂ ਬਾਬਾ ਲੱਖਾ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਮੌਕੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਗੁਰੂਦੁਆਰਾ ਭਾਈ ਮੋਹਕਮ ਸਿੰਘ, ਬੇਟ ਦਵਾਰਕਾ, ਜ਼ਿਲ੍ਹਾ ਪੋਰਬੰਦਰ ਅਤੇ ਗੁਰੂਦੁਆਰਾ ਸਾਹਿਬ, ਲੱਖਪਤ, ਜ਼ਿਲ੍ਹਾ ਭੁਜ ਲਈ 5-5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ  ਦੱਸਿਆ ਕਿ ਇਨ੍ਹਾਂ ਦੋਵਾਂ ਗੁਰੂ ਘਰਾਂ ਦੀ ਉਸਾਰੀ ਬਾਬਾ ਲੱਖਾ ਸਿੰਘ ਨੇ ਕਰਵਾਈ ਹੈ। ਇਸ ਤੋਂ ਇਲਾਵਾ ਗੁਜਰਾਤ ਅਤੇ ਰਾਜਸਥਾਨ ਨੇ ਬਹੁਤ ਸਾਰੇ ਇਤਿਹਾਸਕ ਗੁਰੂ ਘਰਾਂ ਦੀ ਉਸਾਰੀ ਵੀ ਬਾਬਾ ਲੱਖਾ ਸਿੰਘ ਵੱਲੋਂ ਕਰਵਾਈ ਗਈ ਹੈ।

Be the first to comment

Leave a Reply