ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੂੰ ਇਸ ਸਾਲ ਦੇ ‘ਮਦਰ ਟੈਰੇਸਾ ਮੈਮੋਰੀਅਲ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ

ਮੁੰਬਈ— ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੂੰ ਇਸ ਸਾਲ ਦੇ ‘ਮਦਰ ਟੈਰੇਸਾ ਮੈਮੋਰੀਅਲ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। ਸਮਾਜਿਕ ਨਿਆਂ ਦੀ ਦਿਸ਼ਾ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਇਹ ਪੁਰਸਕਾਰ ਦਿੱਤਾ ਜਾਂਦਾ ਹੈ। ਪ੍ਰਿਯੰਕਾ ਚੋਪੜਾ ਨੂੰ ਸਮਾਜਿਕ ਕੰਮਾਂ ਵਿਚ ਆਪਣਾ ਸਹਿਯੋਗ ਦੇਣ ਲਈ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਹਾਲ ਹੀ ਵਿਚ ਸੀਰੀਆ ਦਾ ਦੌਰਾ ਕੀਤਾ ਸੀ, ਜਿਥੇ ਉਹ ਸ਼ਰਨਾਰਥੀ ਬੱਚਿਆਂ ਨਾਲ ਮਿਲੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਹ ਯੂਨੀਸੇਫ ਦੀ ਸਦਭਾਵਨਾ ਦੂਤ ਵੀ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਪਰਉਪਕਾਰੀ ਕੰਮਾਂ ਵਿਚ ਸਹਿਯੋਗ ਦੇਣ ਲਈ ਵੀ ਜਾਣਿਆ ਜਾਂਦਾ ਹੈ। ਪ੍ਰਿਯੰਕਾ ਦੀ ਮਾਂ ਮਧੂ ਚੋਪੜਾ ਨੇ ਉਨ੍ਹਾਂ ਵਲੋਂ ਇਹ ਪੁਰਸਕਾਰ ਸਵੀਕਾਰ ਕੀਤਾ। ਮਧੂ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੂੰ ਇਹ ਪੁਰਸਕਾਰ ਮਿਲਣਾ ਤਰਕਸੰਗਤ ਹੈ ਤੇ ਮੈਨੂੰ ਉਸ ‘ਤੇ ਮਾਣ ਹੈ। ਮੈਂ ਇਸ ਲਈ ਧੰਨਵਾਦ ਕਰਦੀ ਹਾਂ ਅਤੇ ਮੈਨੂੰ ਪੂਰਾ ਯਕੀਨ ਹੈ ਕਿ ਉਹ ਇਸ ਗੱਲ ਤੋਂ ਬੇਹੱਦ ਖੁਸ਼ ਹੋਵੇਗੀ ਕਿ ਉਨ੍ਹਾਂ ਦੇ ਯਤਨਾਂ ਨੂੰ ਉਸ ਸੰਸਥਾਨ ਵਲੋਂ ਪਛਾਣਿਆ ਗਿਆ, ਜੋ ਲੋੜਵੰਦਾਂ ਦੀ ਮਦਦ ਕਰਨ ਅਤੇ ਗਰੀਬਾਂ ਲਈ ਧਨ ਇਕੱਠਾ ਕਰਨ ਵਿਚ ਯਕੀਨ ਰੱਖਦਾ ਹੈ।

Be the first to comment

Leave a Reply

Your email address will not be published.


*