ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਚਿੱਟੀ ਮੱਖੀ ਦੇ ਸਤਾਏ ਨਰਮਾ ਪੱਟੀ ਦੇ ਕਿਸਾਨਾਂ ਦੀ ਲਈ ਸਾਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਚਿੱਟੀ ਮੱਖੀ ਦੇ ਸਤਾਏ ਨਰਮਾ ਪੱਟੀ ਦੇ ਕਿਸਾਨਾਂ ਦੀ ਸਾਰ ਲਈ। ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਤੇ ਇਸ ਦੇ ਆਸ-ਪਾਸ ਉਨ੍ਹਾਂ ਖੇਤਾਂ ਦਾ ਦੌਰਾ ਕਰਕੇ ਬੀਬੀ ਬਾਦਲ ਨੇ ਕਿਹਾ ਕਿ ਚਿੱਟੀ ਮੱਖੀ ਦਾ ਜਾਇਜਾ ਲੈਣ ਲਈ ਕੇਂਦਰ ਤੋਂ ਟੀਮ ਆਵੇਗੀ। ਇਸ ਟੀਮ ਵੱਲੋਂ ਖੇਤੀ ਮਾਹਿਰਾਂ ਨਾਲ ਕਿਸਾਨਾਂ ਦੀ ਸਿੱਧੀ ਗੱਲਬਾਤ ਕਰਵਾਕੇ ਫਸਲ ਬਚਾਉਣ ਦੇ ਉਪਰਾਲੇ ਕੀਤੇ ਜਾਣਗੇ।

ਬੀਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਆਪਣੀ ਫੌਜ ਨਾਲ ਖੇਤਾਂ ਦਾ ਦੌਰਾ ਕਰਨ ਆਏ ਪਰ ਚਿੱਟੀ ਤੋਂ ਪੀੜਤ ਕਿਸਾਨਾਂ ਲਈ ਕੋਈ ਰਾਹਤ ਦਾ ਐਲਾਨ ਨਹੀਂ ਕੀਤਾ। ਇਸਦੇ ਨਾਲ ਹੀ ਬੀਬੀ ਬਾਦਲ ਨੇ ਅੱਜ ਬੋਹਾ ਖੇਤਰ ਦੇ ਪਿੰਡ ਅੱਕਾਂ ਵਾਲੀ ’ਚ ਕਿਸਾਨ ਗੁਰਮੇਲ ਸਿੰਘ, ਲਾਭ ਸਿੰਘ ਤੇ ਜਗਸੀਰ ਸਿੰਘ ਦੇ ਖੇਤਾਂ ’ਚ ਪਹੁੰਚ ਕੇ ਉਨ੍ਹਾਂ ਦੇ ਦੁੱਖੜੇ ਸੁਣੇ।

ਬੀਬੀ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀਬਾੜੀ ਮਹਿਕਮੇ ਦੇ ਅਧਿਕਾਰੀਆਂ ਦਾ ਪੱਖ ਪੂਰਨ ਦੀ ਬਜਾਏ, ਸਗੋਂ ਇਸ ਹਮਲੇ ਲਈ ਬੇਅਸਰ ਹੋਈਆਂ ਦਵਾਈਆਂ ਦੀ ਪੜਤਾਲ ਕਰਵਾਉਣੀ ਚਾਹੀਦੀ ਹੈ ਤੇ ਨਕਲੀ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਦੇ ਲਾਈਸੰਸ ਰੱਦ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਹੋਏ ਚਿੱਟੀ ਮੱਖੀ ਦੇ ਹਮਲੇ ਵੇਲੇ ਇਸੇ ਕਾਂਗਰਸੀ ਸਰਕਾਰ ਨੇ ਉਸ ਵੇਲੇ ਦੀ ਬਾਦਲ ਹਕੂਮਤ ਖ਼ਿਲਾਫ ਜ਼ਿਲ੍ਹਾ ਪੱਧਰ ‘ਤੇ ਧਰਨੇ ਲਾਏ ਗਏ ਸਨ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਹੁੰਦਿਆਂ ਇਸ ਹਮਲੇ ਨੂੰ ਕਿਉਂ ਨਹੀਂ ਠੱਲ੍ਹਿਆ ਜਾ ਰਿਹਾ।

ਬੀਬੀ ਬਾਦਲ ਨੇ ਕਿਹਾ ਕਿ ਚਿੱਟੀ ਮੱਖੀ ਲਈ, ਜਿਥੇ ਘਟੀਆ ਕਿਸਮ ਦੀਆਂ ਕੀੜੇਮਾਰ ਦਵਾਈਆਂ ਵੇਚਣ ਵਾਲੇ ਮੁੱਖ ਰੂਪ ‘ਚ ਦੋਸ਼ੀ ਹਨ, ਉੱਥੇ ਹੀ ਖੇਤੀਬਾੜੀ ਵਿਭਾਗ ਵੀ ਕਸੂਰਵਾਰ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਹੀ ਕੀੜੇਮਾਰ ਦਵਾਈਆਂ ਕਿਸਾਨਾਂ ਦੇ ਹੱਥਾਂ ਤੱਕ ਪਹੁੰਚਦੀਆਂ ਹਨ।

Be the first to comment

Leave a Reply