ਬੁਰਜ ਹਨੁਮਾਨਗੜ੍ਹ ਵਿਖੇ ਵਿੱਤੀ ਸਾਖਰਤਾ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ

ਫਾਜ਼ਿਲਕਾ : ਪੰਜਾਬ ਗ੍ਰਾਮੀਣ ਬੈਂਕ ਦੀ ਕੁਹਾੜਿਆਂ ਵਾਲੀ ਸ਼ਾਖਾ ਵੱਲੋਂ ਵਿੱਤੀ ਸਾਖਰਤਾ ਮਿਸ਼ਨ ਤਹਿਤ ਪਿੰਡ ਬੁਰਜ ਹਨੁਮਾਨਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌੇਕੇ ਪੰਜਾਬ ਗ੍ਰਾਮੀਨ ਬੈਂਕ ਦੇ ਜ਼ਿਲ੍ਹਾ ਕੁਆਡੀਨੇਟਰ ਸ੍ਰੀ ਆਰ.ਕੇ. ਸ਼ੁਕਲਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਕੈਂਪ ਦੌਰਾਨ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੂੰ ਡਿਜੀਟਲ ਇੰਡੀਆ ਨਾਲ ਜੁੜਨ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਕੈਂਪ ਦੌਰਾਨ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ੁੱਕਲਾ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਹਿੱਤ ਯੋਜਨਾਵਾਂ ਨੂੰ ਅਪਣਾ ਕੇ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪਣਾ ਕਾਰੋਬਾਰ ਚਲਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਸੂਬਾ ਤੇ ਕੇਂਦਰ ਸਰਕਾਰ ਅਤੇ ਨਬਾਰਡ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਸਮਾਜਿਕ ਸੁਰੱਖਿਆ ਯੋਜਨਾ, ਮੁਦਰਾ ਯੋਜਨਾ, ਆਵਾਸ ਯੋਜਨਾ, ਸਟੈਂਡ-ਅਪ ਇੰਡੀਆ, ਜੀਵਨ ਸੁਰੱਖਿਆ ਬੀਮਾ ਯੋਜਨਾ, ਜੀਵਨ ਜੋਯਤੀ ਬੀਮਾ ਯੋਜਨਾ, ਜਨ ਧਨ ਯੋਜਨਾ ਅਤੇ ਅਟੱਲ ਪੈਨਸ਼ਨ ਆਦਿ ਯੋਜਨਾਵਾਂ ਸਬੰਧੀ ਜਾਗਰੂਕ ਕੀਤਾ।

Be the first to comment

Leave a Reply