
ਪਟਿਆਲਾ : ਰਾਸ਼ਟਰੀ ਜਯੋਤੀ ਕਲਾ ਮੰਚ ਵੱਲੋਂ ਨੈੱਟ ਪਲਸ ਫਾਸਟ ਵੇ ਦੇ ਸਹਿਯੋਗ ਨਾਲ ਡਾਇਰੈਕਟਰ ਰਾਕੇਸ਼ ਠਾਕੁਰ ਦੀ ਨਿਰਦੇਸ਼ਨਾ ਹੇਠ ਬੁੱਢਾ ਦਲ ਸਕੂਲ ਵਿਖੇ ਚਲ
ਰਹੇ ਸਮਰ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਅਤੇ ਸੁਖਦੇਵ ਸਿੰਘ ਖਾਲਸਾ ਪ੍ਰਧਾਨ ਗਤਕਾ ਐਸੋਸੀਏਸ਼ਨ ਪੰਜਾਬ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ੍ਰੀਮਤੀ ਗੁਰਿੰਦਰ ਕੌਰ, ਰਾਕੇਸ਼ ਯਾਦਵ ਪਹੁੰਚੇ। ਇਸ ਮੌਕੇ ਡਾ. ਸਵਰਾਜ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦਾ ਕਹਿਣਾ ਮੰਨਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ। ਸਾਨੂੰ ਚੰਗੇ ਕੰਮ ਕਰਕੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਸੁਖਦੇਵ ਖਾਲਸਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਨੈੱਟ ਪਲਸ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਮਮਤਾ ਠਾਕੁਰ, ਲਵਲੀ, ਕਾਜਲ ਦੇਵਗਨ, ਸ਼ਮਿੰਦਰ ਕੌਰ, ਕਮਲ ਅਤੇ ਹੋਰ ਟਰੇਨਰ ਮੌਜੂਦ ਸਨ।
Leave a Reply
You must be logged in to post a comment.