ਭਗਵੰਤ ਮਾਨ ਨੂੰ ਮਿਲੀ ਪੰਜਾਬ ਦੀ ਚੌਥੀ ਕਮਾਨ

ਚੰਡੀਗੜ੍ਹ: ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਨਵੇਂ ਕਨਵੀਨਰ ਹੋਣਗੇ। ਹਿੰਦੂ ਚਿਹਰੇ ਅਮਨ ਅਰੋੜਾ ਨੂੰ ਕੋ-ਕਨਵੀਨਰ ਬਣਾਇਆ ਗਿਆ ਹੈ। ਸੂਤਰਾਂ ਮੁਤਾਬਕ ਗੁਰਪ੍ਰੀਤ ਘੁੱਗੀ ਨੇ ਮੀਟਿੰਗ ਵਿੱਚ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਜੇ ਇਹ ਫ਼ੈਸਲਾ ਲੈਣਾ ਸੀ ਤਾਂ ਉਨ੍ਹਾਂ ਨੂੰ ਕਿਉਂ ਬੁਲਾਇਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਚੀਫ ਵਿਪ੍ਹ ਤੇ ਸਪੋਕਸਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਪਿਛੋਕੜ ਹੋਣ ਕਰਕੇ ਉਨ੍ਹਾਂ ਨੂੰ ਬਣਦਾ ਰੁਤਬਾ ਨਹੀਂ ਦਿੱਤਾ ਜਾ ਰਿਹਾ। ਸੂਤਰਾਂ ਮੁਤਾਬਕ ਇਸ ਲਈ ਅਗਲੇ ਦਿਨਾਂ ਵਿੱਚ ਹੋਰ ਵੱਡੇ ਧਮਾਕੇ ਹੋ ਸਕਦੇ ਹਨ। ਕਾਬਲੇਗੌਰ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਲਈ ਅੱਜ ਦਾ ਦਿਨ (8 ਮਈ) ਬੇਹੱਦ ਅਹਿਮ ਸੀ। ਅੱਜ ਤੈਅ ਹੋਣਾ ਸੀ ਕਿ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਦੀ ਕਮਾਨ ਕਿਸ ਦੇ ਹੱਥ ਹੋਏਗੀ। ਹੁਣ ਤੱਕ ਦੀਆਂ ਰਿਪੋਟਾਂ ਮੁਤਾਬਕ ਭਗਵੰਤ ਮਾਨ ਦਾ ਨਾਂ ਸਭ ਤੋਂ ਉਪਰ ਸੀ। ਭਗਵੰਤ ਮਾਨ ਦਾ ਨਾਂ ਫਾਈਨਲ ਸੀ, ਬੱਸ ਇਸ ਦਾ ਐਲਾਨ ਹੀ ਕੀਤਾ ਜਾਣਾ ਸੀ। ਇਸ ਲਈ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਨੇ 8 ਮਈ ਨੂੰ ਦਿੱਲੀ ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਸੱਦੀ ਹੋਈ ਸੀ।ਇਸ ਮੀਟਿੰਗ ਵਿੱਚ ਪੰਜਾਬ ਇਕਾਈ ਦੇ ਨਵੇਂ ਪ੍ਰਧਾਨ ਦੇ ਨਾਂ ਦੀ ਚਰਚਾ ਹੋਈ। ਇਹ ਵੀ ਪਤਾ ਲੱਗਾ ਹੈ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਕਮਾਨ ਸੌਂਪਣ ਦਾ ਮਨ ਪਹਿਲਾਂ ਹੀ ਬਣਾ ਚੁੱਕੇ ਸਨ। ਉਨ੍ਹਾਂ ਭਗਵੰਤ ਮਾਨ ਨੂੰ ਵਿਦੇਸ਼ ਦੌਰੇ ਤੋਂ ਵੀ ਇਸ ਕਰਕੇ ਹੀ ਰੋਕਿਆ ਸੀ। ਇਸ ਕਰਕੇ ਭਗਵੰਤ ਮਾਨ ਖਿਲਾਫ ਆਵਾਜ਼ ਉੱਠਣ ਲੱਗੀ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਅਮਰੀਕਾ, ਕੈਨੇਡਾ, ਜਰਮਨੀ, ਇਟਲੀ, ਨਾਰਵੇ, ਸਪੇਨ, ਨਿਊਜ਼ੀਲੈਂਡ ਤੇ ਆਸਟਰੇਲੀਆ ਦੇ 27 ਆਗੂਆਂ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਇਕਾਈ ਦਾ ਪ੍ਰਧਾਨ ਬਣਾਉਣ ਦਾ ਵਿਰੋਧ ਕੀਤਾ ਸੀ। ਇਨ੍ਹਾਂ ਆਗੂਆਂ ਨੇ ਕੇਜਰੀਵਾਲ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਪੰਜਾਬ ਚੋਣਾਂ ਦੌਰਾਨ ਮਾਨ ਸਟਾਰ ਕੰਪੇਨਰ ਸਨ ਪਰ ਲੋਕਾਂ ਨੇ ਵੋਟਾਂ ਪਾਉਣ ਵੇਲੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਹੈ।

Be the first to comment

Leave a Reply