ਭਾਜਪਾ ‘ਤੇ ਬਦਲੇ ਬਾਦਲ ਦੇ ਸੁਰ, ਗਠਜੋੜ ਖਿਲਾਫ ਬੋਲ ਦਿੱਤਾ ਵੱਡਾ ਬਿਆਨ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਗੁਆਂਢੀ ਪਹਾੜੀ ਸੂਬਿਆਂ ਨੂੰ ਖਾਸ ਰਿਆਇਤਾਂ ਅਤੇ ਟੈਕਸਾਂ ਵਿਚ ਛੋਟ ਦੇਣ ਦੇ ਫੈਸਲੇ ‘ਤੇ ਵੱਡਾ ਬਿਆਨ ਦਿੱਤਾ ਹੈ। ਬਾਦਲ ਨੇ ਆਪਣੀ ਭਾਈਵਾਲ ਪਾਰਟੀ ਦੇ ਖਿਲਾਫ ਬੋਲਦੇ ਹੋਏ ਇਸ ਨੂੰ ਪੰਜਾਬ ਖਿਲਾਫ ਸਾਜ਼ਿਸ਼ ਦੱਸਿਆ ਹੈ।
ਕੀ ਬਾਦਲ ਆਪਣੇ ਹੀ ਗਠਜੋੜ ਦੇ ਖਿਲਾਫ ਬੋਲ ਰਹੇ ਹਨ? ਕੀ ਬਾਦਲ ਦਾ ਇਹ ਬਿਆਨ ਉਸ ਕੇਂਦਰ ਸਰਕਾਰ ਦੇ ਖਿਲਾਫ ਹੈ, ਜਿਸ ਸਰਕਾਰ ਵਿਚ ਉਨ੍ਹਾਂ ਦੀ ਆਪਣੀ ਨੂੰਹ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਮੰਤਰੀ ਹੈ। ਬਾਦਲ ਦੇ ਇਸ ਬਿਆਨ ਨੇ ਸਿਆਸੀ ਗਲਿਆਰਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਆਗੂ ਸੁਖਪਾਲ ਖਹਿਰਾ ਨੇ ਬਾਦਲ ਦੇ ਇਸ ਬਿਆਨ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਇਸ ਤੋਂ ਪਹਿਲਾਂ ਹੋਰ ਸਿਆਸੀ ਪਾਰਟੀਆਂ ਵਲੋਂ ਵੀ ਕੇਂਦਰ ਦੇ ਇਸ ਫੈਸਲਾ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

Be the first to comment

Leave a Reply