ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਕਪੂਰਥਲਾ ਇਕਾਈ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਕਪੂਰਥਲਾ – ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ.) ਕਾਦੀਆਂ ਦੀ ਕਪੂਰਥਲਾ ਇਕਾਈ ਵਲੋਂ ਆਪਣੀਆਂ ਮੰਗਾਂ ਸਬੰਧੀ ਸ੍ਰੀ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਲੈ ਕੇ ਪੁਰਾਣੀ ਕਚਹਿਰੀ ਤਕ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਨਰਲ ਸਕੱਤਰ ਗੁਰਮੀਤ ਸਿੰਘ, ਸਰਪ੍ਰਸਤ ਪੂਰਨ ਸਿੰਘ ਸ਼ਾਹਕੋਟ ਤੇ ਜ਼ਿਲਾ ਪ੍ਰਧਾਨ ਜਸਵੀਰ ਸਿੰਘ ਲਿੱਟਾਂ ਦੀ ਅਗਵਾਈ ‘ਚ ਇਕ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਪੁਰਾਣੀ ਕਚਹਿਰੀ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਇਸ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਇਕ ਮੰਗ-ਪੱਤਰ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਕੁਮਾਰ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਈਅਬ ਦੀ ਗੈਰ-ਮੌਜੂਦਗੀ ‘ਚ ਏ. ਡੀ. ਸੀ. (ਜ) ਰਾਹੁਲ ਚਾਬਾ ਨੂੰ ਦਿੱਤਾ। ਇਸ ਮੌਕੇ ਦਲਬੀਰ ਸਿੰਘ ਨਾਨਕਪੁਰ, ਕਰਮ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਬਖਸ਼ੀਸ਼ ਸਿੰਘ, ਗੁਰਜੀਤ ਸਿੰਘ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਬਹਾਦਰ ਸਿੰਘ, ਸਤਨਾਮ ਸਿੰਘ, ਵਿਜੇ ਕੁਮਾਰ, ਜਗਜੀਤ ਸਿੰਘ, ਨਿਰੰਜਣ ਸਿੰਘ, ਅਵਤਾਰ ਸਿੰਘ, ਕਸ਼ਮੀਰ ਸਿੰਘ, ਜੋਗਾ ਸਿੰਘ, ਜੀਤ ਸਿੰਘ, ਦਲਜੀਤ ਸਿੰਘ, ਚਰਨਜੀਤ ਸਿੰਘ, ਫਕੀਰ ਸਿੰਘ, ਬਲਵਿੰਦਰ ਸਿੰਘ, ਪੂਰਨ ਸਿੰਘ, ਹਰਭੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।

Be the first to comment

Leave a Reply

Your email address will not be published.


*