ਭਾਰਤੀ ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਵਧਾਈ

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ, ਜਿਸ ਨੇ ਆਈ.ਸੀ.ਸੀ. ਵਿਸ਼ਵ ਕੱਪ ‘ਚ ਆਸਟਰੇਲੀਆ ਖਿਲਾਫ ਸੈਮੀਫਾਈਨਲ ‘ਚ ਜੇਤੂ ਸੈਂਕੜਾ ਲਗਾਇਆ। ਆਪਣੇ ਵਧਾਈ ਸੰਦੇਸ਼ ‘ਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਦਰਸ਼ਨ ਤੋਂ ਹਰਮਨ ਨੇ ਸੂਬੇ ਤੇ ਦੇਸ਼ ਦਾ ਸਿਰ ਉੱਚਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਖਤ ਮਿਹਨਤ ਅਤੇ ਆਪਣੇ ਦਮ ‘ਤੇ ਹਰਮਨਪ੍ਰੀਤ ਨੇ ਕੌਮਾਂਤਰੀ ਕ੍ਰਿਕਟ ‘ਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਹੈ ਕਿ ਉਹ ਦੂਸਰੀ ਲੜਕੀਆਂ ਲਈ ਵੀ ਪ੍ਰੇਰਣਾ ਬਣੇਗੀ। ਮੋਗਾ ਸਥਿਤ ਹਰਮਨਪ੍ਰੀਤ ਦੇ ਘਰ ਵੀ ਜਸ਼ਨ ਮਨਾਇਆ ਗਿਆ।

Be the first to comment

Leave a Reply