ਭਾਰਤ ਬੰਦ ਦੌਰਾਨ ਕਈ ਰਾਜਾਂ ‘ਚ ਵਿਆਪਕ ਹਿੰਸਾ-9 ਮੌਤਾਂ

ਐਸ. ਸੀ./ਐਸ. ਟੀ. (ਅੱਤਿਆਚਾਰ ਰੋਕੂ) ਐਕਟ ਨੂੰ ਕਥਿਤ ਰੂਪ ਵਿਚ ਨਰਮ ਕਰਨ ਖ਼ਿਲਾਫ਼ ਦਲਿਤ ਸੰਗਠਨਾਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੌਰਾਨ ਅੱਜ ਹਿੰਸਕ ਪ੍ਰਦਰਸ਼ਨਾਂ ਵਿਚ ਮੱਧ ਪ੍ਰਦੇਸ਼ ਵਿਚ 6, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੈਂਕੜੇ ਹੋਰ ਜ਼ਖ਼ਮੀ ਹੋ ਗਏ। ਕੁਝ ਰਾਜਾਂ ਨੇ ਵਿੱਦਿਅਕ ਸੰਸਥਾਵਾਂ, ਇੰਟਰਨੈੱਟ ਅਤੇ ਰੇਲਵੇ ਸਮੇਤ ਟਰਾਂਸਪੋਰਟ ਸੇਵਾਵਾਂ ਬੰਦ ਕਰਨ ਦਾ ਹੁਕਮ ਦਿੱਤਾ ਸੀ। ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਪੰਜਾਬ ਸਮੇਤ ਕੁਝ ਰਾਜਾਂ ਤੋਂ ਸਾੜਫੂਕ ਅਤੇ ਭੰਨਤੋੜ ਦੀਆਂ ਘਟਨਾਵਾਂ ਦੀਆਂ ਰਿਪੋਰਟਾਂ ਮਿਲੀਆਂ ਹਨ।