ਮਨੋਜ ਤਿਵਾੜੀ ਨੇ ਕੀਤੀ ਭਵਨ ਮਜ਼ਦੂਰ ਭਲਾਈ ਫੰਡ ‘ਚ ਹੋਏ ਘਪਲੇ ਜਾਂਚ ਦੀ ਮੰਗ

ਨਵੀਂ ਦਿੱਲੀ  – ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵਲੋਂ ਭਵਨ ਮਜ਼ਦੂਰ ਭਲਾਈ ਫੰਡ ‘ਚ ਲੱਗਭਗ 100 ਕਰੋੜ ਰੁਪਏ ਦੇ ਕਥਿਤ ਘਪਲੇ ਦੀਆਂ ਖਬਰਾਂ ‘ਤੇ ਦਿੱਲੀ ਦੇ ਉਪ ਰਾਜਪਾਲ ਨੂੰ ਰਿਪੋਰਟ ਮੰਗਣੀ ਚਾਹੀਦੀ ਹੈ ਅਤੇ ਇਸ ਦੀ ਜਾਂਚ ਲਈ ਮਾਮਲਾ ਸੀ. ਬੀ. ਆਈ. ਨੂੰ ਸੌਂਪਣਾ ਚਾਹੀਦਾ ਹੈ। ਤਿਵਾੜੀ ਨੇ ਕਿਹਾ ਕਿ ਇਸ ਬਾਰੇ ਅਖਬਾਰਾਂ ਵਿਚ ਖਬਰਾਂ ਆਈਆਂ ਹਨ ਅਤੇ ਇਹ ਚਿੰਤਾ ਦਾ ਵਿਸ਼ਾ ਹੈ, ਜੋ ਕੇਜਰੀਵਾਲ ਸਰਕਾਰ ਦੇ ਗਰੀਬ ਵਿਰੋਧੀ ਚਿਹਰੇ ਦਾ ਇਕ ਹੋਰ ਸਬੂਤ ਹੈ। ਇਸ ਤੋਂ ਪਹਿਲਾਂ ਵੀ ਅਨੁਸੂਚਿਤ ਜਾਤੀ ਭਲਾਈ ਫੰਡ ਅਤੇ ਮਜ਼ਦੂਰ ਭਲਾਈ ਫੰਡ ਦੀ ਦੁਰਵਰਤੋਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

Be the first to comment

Leave a Reply