ਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਤਿੰਨ ਦੇਸ਼ਾਂ ਦੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ

ਵਾਸ਼ਿੰਗਟਨ— ਬਰਾਕ ਓਬਾਮਾ ਚੀਨ, ਭਾਰਤ ਅਤੇ ਫ੍ਰਾਂਸ ਦੀ ਯਾਤਰਾ ਸ਼ੁਰੂ ਕਰਨ ਵਾਲੇ ਹਨ। ਆਪਣੀ ਇਸ ਯਾਤਰਾ ਦੌਰਾਨ ਓਬਾਮਾ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਭਾਰਤ ਦੇ ਪੀ. ਐਮ ਤੋਂ ਇਲਾਵਾ ਦੁਨੀਆ ਦੇ ਕਈ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਸੰਮੇਲਨਾਂ ‘ਚ ਹਿੱਸਾ ਲੈਣਗੇ। ਨਵੀਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਇਕ ਟਾਊਨ ਹਾਲ ਨੂੰ ਸੰਬੋਧਨ ਕਰਦੇ ਹੋਏ ਓਬਾਮਾ ਫਾਊਂਡੇਸ਼ਨ ਆਪਣੇ ਕੰਮ ਅਤੇ ਨਾਗਰਿਕਾਂ ‘ਤੇ ਇਸ ਦੇ ਪ੍ਰਭਾਵ ਨੂੰ ਲੈ ਕੇ ਚਰਚਾ ਕਰਨਗੇ।ਇਸ ਯਾਤਰਾ ਨੂੰ ਲੈ ਕੇ ਓਬਾਮਾ ਦੇ ਦਫਤਰ ਨੇ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਗਲੋਬਲ ਇਕੋਨਾਮੀ ਨੂੰ ਵਧਾਉਣ ਤੋਂ ਲੈ ਕੇ ਕਲਾਈਮੇਟ ਚੈਂਜ ਨਾਲ ਲੜਨ ਲਈ ਸ਼ੀ ਜਿਨਪਿੰਗ ਨਾਲ ਮਿਲ ਕੇ ਨਜ਼ਦੀਕੀ ਰਿਸ਼ਤਿਆਂ ਨੂੰ ਹੋਰ ਜ਼ਿਆਦਾ ਵਿਕਸਿਤ ਕਰਨ ਲਈ ਮੁਲਾਕਾਤ ਕਰਨਗੇ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਏਸ਼ਿਆਈ ਦੇਸ਼ਾਂ ਦੀ ਯਾਤਰਾ ਕੀਤੀ ਸੀ, ਜਿਥੇ ਉਨ੍ਹਾਂ ਨੇ ਸ਼ੀ ਜਿਨਪਿੰਗ ਅਤੇ ਪੀ. ਐਮ. ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬਰਾਕ ਓਬਾਮਾ ਫ੍ਰਾਂਸ ਵਿਚ ਇਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਨਜ਼ਰ ਆਉਣਗੇ।

Be the first to comment

Leave a Reply