ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਲਗਾਈ ਜਾਵੇਗੀ ਜ਼ਿਲ੍ਹਾ ਅਦਾਲਤ

ਸੰਗਰੂਰ  : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਹਾਈ ਕੋਰਟ ਜੱਜ ਸ੍ਰੀ ਐਸ. ਐਸ. ਸਾਰੋਂ ਦੀ ਅਗਵਾਈ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਪਰਸਨ ਅਤੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀਮਤੀ ਅਮਰਜੋਤ ਭੱਟੀ ਦੀ ਨਿਗਰਾਨੀ ਹੇਠ 9 ਸਤੰਬਰ ਨੂੰ ਕੋਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਤੇਜਪ੍ਰਤਾਪ ਸਿੰਘ ਰੰਧਾਵਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਸੰਗਰੂਰ ਦੀ ਜ਼ਿਲਾ ਅਦਾਲਤ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਕੇਸਾਂ ਦਾ ਰਾਜੀਨਾਮੇ ਤਹਿਤ ਨਿਪਟਾਰਾ ਹੋ ਸਕਦਾ ਹੋਵੇ, ਉਹ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਾਏ ਜਾ ਸਕਦੇ ਹਨ।

ਸ੍ਰੀ ਰੰਧਾਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੂਰਵ ਮੁਕਦਮੇ ਵਾਲੇ ਕੇਸ ਜਿਹੜੇ ਕਿ ਅਜੇ ਕੋਰਟਾਂ ਵਿੱਚ ਪੈਂਡਿੰਗ ਨਹੀ ਹਨ, ਉਹ ਕੇਸ ਵੀ ਲਗਾਏ ਜਾ ਸਕਦੇ ਹਨ, ਜਿਵੇਂ ਕਿ ਬੈਂਕ ਰਿਕਵਰੀ, ਪਾਣੀ, ਬਿਜਲੀ, ਸਰਵਿਸ ਮੈਟਰ, ਇੰਸ਼ੋਰੈਂਸ ਕਲੇਮ, ਘਰੇਲੂ ਝਗੜੇ ਆਦਿ ਦੇ ਕੇਸ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।

Be the first to comment

Leave a Reply