ਮਸ਼ਹੂਰ ਪੰਜਾਬੀ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਵਿਆਹ ਦੇ ਬੰਧਨ ‘ਚ ਬੱਝੇ

ਜਲੰਧਰ — ਪੰਜਾਬੀ ਮਸ਼ਹੂਰ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਹਾਲ ਹੀ ‘ਚ ਵਿਆਹ ਦੇ ਬੰਧਨ ‘ਚ ਬੱਝੇ ਹਨ। ਉਨ੍ਹਾਂ ਦੀ ਪਤਨੀ ਦਾ ਨਾਂ ‘ਖੁਸ਼ੀ’ ਹੈ। ਇਸ ਦੌਰਾਨ ਦੀਆਂ ਕਾਫੀ ਵੀਡੀਓਜ਼ ਤੇ ਤਸਵੀਰਾਂ ਉਨ੍ਹਾਂ ਦੇ ਖਾਸ ਦੋਸਤਾਂ ਨੇ ਇੰਸਟਾਗ੍ਰਾਮ ਤੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਹੈਪੀ ਰਾਏਕੋਟੀ ਦੇ ਵਿਆਹ ‘ਚ ਪਾਲੀਵੁੱਡ ਇੰਡਸਟਰੀ ਦੀਆਂ ਕਈ ਪ੍ਰਸਿੱਧ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਖਾਸ ਮੌਕੇ ‘ਤੇ ਗਿੱਪੀ ਗਰੇਵਾਲ, ਰੌਸ਼ਨ ਪ੍ਰਿੰਸ, ਦੇਸੀ ਕਰਿਊ, ਦਿਲਪ੍ਰੀਤ ਢਿੱਲੋਂ ਪੁੱਜੇ। ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕਰਦੇ ਹੋਇਆ ਹੈਪੀ ਰਾਏਕੋਟੀ ਨੂੰ ਵਿਆਹ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ ਤੇ ਰੌਸ਼ਨ ਪ੍ਰਿੰਸ ਨੇ ਇਕ-ਇਕ ਤਸਵੀਰ ਸ਼ੇਅਰ ਕਰਕੇ ਆਪਣੇ ਖਾਸ ਮਿੱਤਰ ਨੂੰ ਵਿਆਹ ਦੀ ਬਹੁਤ-ਬਹੁਤ ਵਧਾਈ ਦਿੱਤੀ। ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਵੀ ਕੁਝ ਦਿਨ ਦਿਨਾਂ ਪਹਿਲਾਂ ਹੀ ਵਿਆਹ ਦੇ ਬੰਧਨ ‘ਚ ਬੱਝੇ ਹਨ। ਇਸ ਦੌਰਾਨ ਉਨ੍ਹਾਂ ਦੀਆਂ ਕਾਫੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ।

Be the first to comment

Leave a Reply