ਮਸਲੇ ਦੇ ਹੱਲ ਵਾਸਤੇ ਵਿਸ਼ਵ ਵਿਆਪੀ ਸਮਰਥਨ ਜੁਟਾਵਾਂਗੇ : ਸਿਰਸਾ

ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸੰਯੁਕਤ ਰਾਸ਼ਟਰ ਦੇ ਸੱਤਰ ਜਨਰਲ ਨੂੰ ਅਪੀਲ ਕੀਤੀ ਕਿ ਸੰਸਥਾ ਦੀ ਮਹਾਂ ਸਭਾ ਵਿਚ ਤੁਰੰਤ ਇਕ ਪਾਸ ਕੀਤਾ ਜਾਵੇ ਜਿਸ ਰਾਹੀਂ ਵੱਖ ਵੱਖ ਮੁਲਕਾਂ ਵਿਚ ਵਸਦੇ ਸਿੱਖਾਂ ਨੂੰ ਸਿੱਖ ਗੁਰੂ ਸਾਹਿਬਾਨ ਦੇ ਦੱਸੇ ਅਨੁਸਾਰ ਆਪਣੇ ਧਾਰਮਿਕ ਚਿੰਨ ਯਾਨੀ ਪੰਜ ਕੱਕਾਰ ਧਾਰਨ ਕਰਨ ਦੀ ਛੋਟ ਹਾਸਲ ਹੋ ਸਕੇ।
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਲਿਖੇ ਇਕ ਵਿਸਥਾਰਿਤ ਪੱਤਰ ਵਿਚ ਸ੍ਰੀ ਸਿਰਸਾ ਉਹਨਾਂ ਨੂੰ ਸਿੱਖ ਗੁਰੂ ਸਾਹਿਬਾਨ ਵੱਲੋਂ ਦੱਸੇ ਪੰਜ ਕੱਕਾਰਾਂ ਦੀ ਅਹਿਮੀਅਤ ਦੀ ਜਾਣਕਾਰੀ ਵੀ ਦਿੱਤੀ। ਉਹਨਾਂ ਦੱਸਿਆ ਕਿ ਹਰ ਸਿੱਖ ਪੁਰਸ਼ ਤੇ ਮਹਿਲਾ ਲਈ ਇਹ ਧਾਰਨ ਕਰਨੇ ਲਾਜ਼ਮੀ ਹਨ।
ਸ੍ਰੀ ਸਿਰਸਾ ਨੇ ਦੱਸਿਆ ਕਿ ਉਹਨਾਂ ਨੇ ਵਾਚਿਆ ਹੈ ਕਿ ਵੱਖ ਵੱਖ ਮੁਲਕਾਂ ਵਿਚ ਸਿੱਖਾਂ ਨੂੰ ਇਸ ਲਈ ਮੁਸ਼ਕਿਲਾਂ ਦਰਪੇਸ਼ ਹਨ ਕਿਉਂਕਿ ਉਹਨਾਂ ਮੁਲਕਾਂ ਵਿਚ ਅਜਿਹੇ ਕਾਨੂੰਨ ਲਾਗੂ ਹਨ ਅਤੇ ਉਥੇ ਦੀਆਂ ਅਦਾਲਤਾਂ ਤੈਅਸ਼ੁਦਾ ਕਾਨੂੰਨਾਂ ਦੇ ਦਾਇਰੇ ਵਿਚ ਰਹਿ ਕੇ ਕੇਸਾਂ ਦਾ ਨਿਪਟਾਰਾ ਕਰਦੀਆਂ ਹਨ। ਉਹਨਾਂ ਕਿਹਾ ਕਿ ਬਿਨਾਂ ਕੋਈ ਕਸੂਰ ਕੀਤਿਆਂ ਹੀ ਸਿੱਖਾਂ ਨੂੰ ਕੱਕਾਰ ਧਾਰਨ ਕਰਨ ‘ਤੇ ਫੌਜਦਾਰੀ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹਾ ਇਹਨਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੀ ਅਹਿਮੀਅਤ ਨਾ ਪਤਾ ਹੋਣ ਕਾਰਨ ਵਾਪਰ ਰਿਹਾ ਹੈ।

Be the first to comment

Leave a Reply