ਮਿਲਾਵਟੀ ਮਠਿਆਈ ਵੇਚਣ ਵਾਲਿਆਂ ਦੀ ਖੈਰ ਨਹੀਂ -: ਅਮਨਿੰਦਰ ਕੌਰ ਬਰਾੜ

ਖਰੜ  : ਉਪ ਮੰਡਲ ਮੈਜਿਸਟ੍ਰੇਟ ਖਰੜ ਅਮਨਿੰਦਰ ਕੌਰ ਬਰਾੜ ਨੇ ਕਿਹਾ ਕਿ ਤਿਉਹਾਰਾਂ ਦੀ ਸ਼ੁਰੂਆਤ ਤੋਂ ਪਹਿਲਾਂ ਸਬ ਡਵੀਜ਼ਨ ਖਰੜ ਤਹਿਤ ਪੈਂਦੇ ਸ਼ਹਿਰ ਖਰੜ, ਕੁਰਾਲੀ ਅਤੇ ਕਸਬਿਆਂ ਵਿਚ ਮਠਿਆਈ ਦੀਆਂ ਦੁਕਾਨਾਂ ਸਮੇਤ ਹੋਰ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇਗੀ ਜਿੱਥੇ ਕਿ ਤਿਉਹਾਰਾਂ ਨੂੰ ਲੈ ਕੇ ਸਮਾਨ ਵਿਕਦਾ ਹੈ।  ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਕਿਤੇ ਵੀਂ ਕੋਈ ਕੋਤਾਹੀ ਪਾਈ ਗਈ ਤਾਂ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਦੇ ਸਹਿਯੋਗ ਨਾਲ ਹੁਣੇ ਤੋਂ ਚੈਕਿੰਗ ਕੀਤੀ ਜਾਵੇਗੀ ਅਤੇ ਦੁਕਾਨਾਂ ਦੀ ਚੈਕਿੰਗ ਦੌਰਾਨ ਇਹ ਵੀ ਬਾਰੀਕੀ ਨਾਲ ਦੇਖਿਆ ਜਾਵੇਗਾ ਕਿ ਜਿੱਥੇ ਮਠਿਆਈ ਅਤੇ ਹੋਰ ਸਮਾਨ ਤਿਆਰ ਕੀਤਾ ਜਾਂਦਾ ਹੈ ਉਸ ਦੀ ਸਫ਼ਾਈ ਸਮੇਂ ਸਿਰ ਕੀਤੀ ਜਾਂਦੀ ਹੈ ਕਿ ਨਹੀਂ। ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਉਹਾਰਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਤਾਂ ਮਠਿਆਈ ਵਿਕਰੇਤਾ ਹਦਾਇਤ ਕਰਦਿਆਂ ਆਖਿਆ ਕਿ ਉਹ ਮਠਿਆਈਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਮਿਲਾਵਟ ਨਾ ਕਰਨ ਅਤੇ ਸਾਫ਼ ਸੁਥਰੀਆਂ ਮਠਿਆਈ ਹੀ ਵੇਚਣ। ਉਨ੍ਹਾਂ ਕਿਹਾ ਕਿ ਜਲਦੀ ਹੀ ਹਲਵਾਈਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸਾਫ਼ ਸਫ਼ਾਈ ਅਤੇ ਸੇਫ਼ਟੀ ਪੱਖੋਂ ਅੱਗ ਬੁਝਾਊ ਯੰਤਰ ਸਮੇਤ ਨਿਯਮਾਂ ਅਨੁਸਾਰ ਕਿਸੇ ਤਰ੍ਹਾਂ ਦੀ ਕੋਈ ਲੋੜ ਹੋਵੇਗੀ ਉਹ ਆਪਣੀ ਆਪਣੀ ਦੁਕਾਨ ਵਿਚ ਲਗਾਉਣ ਸਬੰਧੀ ਹਦਾਇਤ ਕੀਤੀ ਜਾਵੇਗੀ।

Be the first to comment

Leave a Reply