ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਯਤਨਾ ਦੀ ਸ਼ਲਾਘਾ – ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ

ਪਟਿਆਲਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਮਿਲਣ ਦੇ ਮਾਮਲੇ ‘ਚ ਪੰਜਾਬ ‘ਚ ਉਪਜੇ ਹਾਲਾਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਯਤਨਾ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਹੈ ਕਿ ਜੋ ਅਮਰਿੰਦਰ ਸਿੰਘ ਨੇ ਕੀਤਾ ਉਹ ਪਹਿਲਾਂ ਕਦੇ ਨਹੀਂ ਹੋਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਕਿਸੇ ਰਾਜ ਦੇ ਮੁੱਖ ਮੰਤਰੀ ਵੱਲੋਂ ਆਪਣਾ ਹੈਲੀਕਾਪਟਰ ਡੀ. ਜੀ. ਪੀ. ਦੇ ਹਵਾਲੇ ਕਰਨਾ ਤੇ ਸਾਰੇ ਰਾਜ ਦੀ ਜ਼ਿੰਮੇਵਾਰੀ ਉਸਨੂੰ ਸੌਂਪਣ ਦੇ ਨਾਲ-ਨਾਲ ਖੁਦ ਸਰਹੱਦਾਂ ਅਤੇ ਸੂਬੇ ਦੇ ਵੱਖ-ਵੱਖ ਭਾਗਾਂ ‘ਚ ਜਾ ਕੇ ਸੁਰੱਖਿਆ ਕਰਮਚਾਰੀਆਂ ਨੂੰ ਹੱਲਾਸ਼ੇਰੀ ਦੇਣਾ ਆਪਣੇ ਆਪ ‘ਚ ਅਣਕਿਆਸਾ ਹੈ। ਇਨ੍ਹਾਂ ਯਤਨਾਂ ਦੀ ਸ਼ਲਾਘਾ ਕਰਨੀ ਬਣਦੀ ਹੈ। ਇਨ੍ਹਾਂ ਕਦਮਾਂ ਦੀ ਬਦੌਲਤ ਹੀ ਪੰਜਾਬ ‘ਚ ਅਮਨ, ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣੀ ਰਹੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ‘ਤੇ ਵਰ੍ਹਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਐਲਾਨ ਕਰ ਦਿੱਤਾ ਕਿ ਆਸਥਾ ਦੇ ਨਾਮ ‘ਤੇ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤਾਂ ਉਸ ਮਗਰੋਂ ਹੀ ਖੱਟੜ ਨੇ ਹਰਿਆਣਾ ‘ਚ ਸ਼ਾਂਤੀ ਬਹਾਲੀ ਲਈ ਕਦਮ ਚੁੱਕੇ। ਪੰਚਕੁਲਾ ‘ਚ ਜੋ ਕੁਝ ਹੋਇਆ, ਉਸ ਤੋਂ ਅਜਿਹਾ ਪ੍ਰਤੀਤ ਹੁੰਦਾ ਸੀ ਕਿ ਸਾਰੀ ਸਾਜ਼ਿਸ਼ ‘ਚ ਕਿਤੇ ਹਰਿਆਣਾ ਸਰਕਾਰ ਦਾ ਵੀ ਯੋਗਦਾਨ ਹੈ। ਪੰਚਕੂਲਾ ਨੂੰ ਤਬਾਹੀ ਤੋਂ ਉਥੇ ਹੀ ਡਿਪਟੀ ਕਮਿਸ਼ਨਰ ਗੌਰੀ ਪਰਾਸ਼ਰ ਜੋਸ਼ੀ ਨੇ ਬਚਾਇਆ ਜਿਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸ਼ਹਿਰ ਨੂੰ ਫੌਜ ਹਵਾਲੇ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ।

Be the first to comment

Leave a Reply