ਮੂੰਹ ‘ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ ਲਾਇਆ ਸਪੈਸ਼ਲ ਨਾਕਾ

ਤਰਨਤਾਰਨ :-ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਦੇ ਹੁਕਮ ਅਤੇ ਜ਼ਿਲਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਅਜੇ ਕੁਮਾਰ ਦੀਆਂ ਹਦਾਇਤਾਂ ‘ਤੇ ਅੱਜ ਜੰਡਿਆਲਾ ਰੋਡ ਵਿਖੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਇਕ ਸਪੈਸ਼ਲ ਨਾਕਾ ਲਗਾ ਕੇ ਵਾਹਨਾਂ ਦੇ ਚਲਾਨ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਡਵੀਜ਼ਨ ਤਰਨਤਾਰਨ ਦੇ ਟ੍ਰੈਫਿਕ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਟ੍ਰਿਪਲ ਰਾਈਡਿੰਗ, ਮੂੰਹ ‘ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਵਾਲਿਆਂ, ਬਿਨਾਂ ਕਾਗਜ਼ਾਤ ਆਦਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਪੇਸ਼ ਆ ਕੇ ਉਨ੍ਹਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਕਰੀਬ 40 ਚਲਾਨ ਕੀਤੇ ਗਏ, ਜਿਨ੍ਹਾਂ ਵਿਚ ਟ੍ਰਿਪਲ ਰਾਈਡਿੰਗ ਦੇ 15 ਚਲਾਨ ਸ਼ਾਮਲ ਹਨ। ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਮੋਟਰਸਾਈਕਲਾਂ ਨੂੰ ਧਾਰਾ 207 ਮੋਟਰ ਵ੍ਹੀਕਲ ਐਕਟ ਤਹਿਤ ਬੰਦ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਿਕਰਮਜੀਤ ਸਿੰਘ, ਪਰਗਟ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਸਾਰੇ ਐੱਚ. ਸੀ. ਮੌਜੂਦ ਸਨ।

Be the first to comment

Leave a Reply

Your email address will not be published.


*