ਮੇਲੇ ਦੀ ਪ੍ਰਧਾਨਗੀ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਨੇ ਕੀਤੀ

ਚੰਡੀਗੜ੍ਹ,  : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੇ ਨਿਵੇਕਲੇ ਉਪਰਾਲੇ ;ਦਕਾ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਸ਼ੁਰੂ ਕੀਤੇ ‘ਤੀਆਂ ਤੀਜ ਦੀਆਂ ਮੇਲਿਆਂ ਦੀ ਲੜੀ ਵਿੱਚ ਦੂਜਾ ਪ੍ਰੋਗਰਾਮ ਮਾਨਸਾ ਜ਼ਿਲੇ ਦੇ ਪਿੰਡ  ਬੀਰੋਕੇ ਕਲਾਂ ‘ਚ ਕਰਵਾਇਆ ਗਿਆ ਜਿਸਦੇ ਮੁੱਖ ਮਹਿਮਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਧਰਮਪਾਲ ਗੁਪਤਾ ਅਤੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਰਾਣੀ ਗੁਪਤਾ ਸਨ। ਮੇਲੇ ਦੀ ਪ੍ਰਧਾਨਗੀ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਨੇ ਕੀਤੀ।
ਪਿੰਡ ਦੀ ਗਰਾਮ ਪੰਚਾਇਤ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮੇਲੇ ਵਿੱਚ ਇਲਾਕੇ ਦੇ ਵੱਖ ਵੱਖ ਪਿੰਡਾਂ ਤੋਂ ਆਈਆਂ ਹਰ ਉਮਰ ਅਤੇ ਹਰ ਵਰਗ ਦੀਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਸਤਿੰਦਰ ਸੱਤੀ ਨੇ ਕਿਹਾ ਕਿ ਪੱਛਮੀ ਸਭਿਆਚਾਰ ਅਤੇ ਸੂਚਨਾ ਤਕਨਾਲੋਜੀ ਦੇ ਅਸਰ ਕਾਰਨ ਅਸੀਂ ਆਪਣੀ ਅਸਲੀ ਵਿਰਾਸਤ ਭੁੱਲਦੇ ਜਾ ਰਹੇ ਹਾਂ ਅਤੇ ਸਾਡੇ ਪਰਿਵਾਰਕ ਰਿਸ਼ਤਿਆਂ ਵਿੱਚ ਵੀ ਤਰੇੜਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦਾ ਖਿਆਲ ਕਰਦਿਆਂ ਰਾਜ ਸਰਕਾਰ ਨੇ ਪਿੰਡਾਂ ‘ਚ ਅਜਿਹੇ ਮੇਲੇ ਲਗਾਉਣ ਲਈ ਵਿਉਂਤ ਬਣਾਈ ਹੈ ਤਾਂ ਜੋ ਪਿੰਡਾਂ ਨੂੰ ਫਿਰ ਤੋਂ ਸੱਭਿਆਚਾਰਕ ਪੱਖੋਂ ਮਜਬੂਤ ਕੀਤਾ ਜਾਵੇ ਅਤੇ ਸਾਡੀਆਂ ਮਾਵਾਂ ਭੈਣਾਂ ਦੀ ਵਿਰਾਸਤ ਅਤੇ ਕਲਾ ਨੂੰ ਸੰਭਾਲਿਆ ਜਾਵੇ। ਉਹਨਾਂ ਨੇ  ਇਸ ਮੇਲੇ ਲਈ ਗਰਾਮ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਰਾਮ ਪੰਚਾਇਤ ਅਤੇ ਪਿੰਡ ਦੇ ਨੌਜਵਾਨਾਂ ਦੇ ਉਪਰਾਲੇ ਸਦਕਾ ਹੀ ਇਹ ਮੇਲਾ ਇਸ ਪਿੰਡ ਵਿੱਚ ਸੰਭਵ ਹੋ ਸਕਿਆ ਹੈ।

Be the first to comment

Leave a Reply