ਮੈਂ ਰਾਹੁਲ ਗਾਂਧੀ ਨੂੰ ਵਧਾਈ ਦਿੰਦੀ ਹਾਂ ਕਿ ਉਨ੍ਹਾਂ ਨੇ ਪਾਰਟੀ ਨਾਲ ਲੋਕਾਂ ਨੂੰ ਜੋੜਿਆ:ਸ਼ੀਲਾ ਦੀਕਸ਼ਿਤ

ਨਵੀਂ ਦਿੱਲੀ— ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਭਾਵੇਂ ਹੀ ਸੀਟਾਂ ਦੇ ਮਾਮਲੇ ‘ਚ ਭਾਜਪਾ ਤੋਂ ਪਿੱਛੇ ਰਹਿ ਗਈ ਪਰ ਉਸ ਦੇ ਨੇਤਾਵਾਂ ਨੇ ਪਾਰਟੀ ਦੇ ਪ੍ਰਦਰਸ਼ਨ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਨ੍ਹਾਂ ਚੋਣਾਂ ‘ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ ਹੈ। ਪਾਰਟੀ ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਕਿਹਾ, ”ਮੈਂ ਰਾਹੁਲ ਗਾਂਧੀ ਨੂੰ ਵਧਾਈ ਦਿੰਦੀ ਹਾਂ ਕਿ ਉਨ੍ਹਾਂ ਨੇ ਪਾਰਟੀ  ਨਾਲ ਲੋਕਾਂ ਨੂੰ ਜੋੜਿਆ। ਉਨ੍ਹਾਂ ਸਾਰਿਆਂ ਨੂੰ ਇਕਜੁੱਟ ਕੀਤਾ ਹੈ ਅਤੇ ਵਿਰੋਧੀਆਂ ਨੂੰ ਸਖਤ ਟੱਕਰ ਦਿੱਤੀ ਹੈ। ਪੇਂਡੂ ਇਲਾਕਿਆਂ ‘ਚ ਉਨ੍ਹਾਂ ਦਾ ਬਹੁਤ ਵਧੀਆ ਅਸਰ ਰਿਹਾ।”

Be the first to comment

Leave a Reply