ਮੈਰਿਜ ਪੈਲੇਸਾਂ ‘ਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ

ਚੰਡੀਗੜ੍ਹ :ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ‘ਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ ਨੇ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਹੈ ਕਿ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇੱਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਹ ਪਾਬੰਦੀ ਦਾ ਹੁਕਮ ਸਖ਼ਤੀ ਨਾਲ 13 ਜਨਵਰੀ 2018 ਤੱਕ ਲਾਗੂ ਰਹੇਗਾ।

Be the first to comment

Leave a Reply