ਮੋਦੀ ਸਰਕਾਰ ਨੇ ਸਰਕਾਰੀ ਡਾਕਟਰਾਂ ਦੀ ਰਿਟਾਇਰ ਉਮਰ ਵਧਾ ਕੇ ਕੀਤੀ 65 ਸਾਲ

ਨਵੀਂ ਦਿੱਲੀ  : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਡਾਕਟਰਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਦੀ ਬੈਠਕ ‘ਚ ਕੇਂਦਰੀ ਸਿਹਤ ਸੇਵਾਵਾਂ ਦੇ ਡਾਕਟਰਾਂ ਨੂੰ ਛੱਡ ਕੇ ਬਾਕੀ ਸਰਕਾਰੀ ਡਾਕਟਰਾਂ ਦੀ ਰਿਟਾਇਰਮੈਂਟ ਉਮਰ ਹੱਦ 65 ਸਾਲ ਤੱਕ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਤਕ ਇਨ੍ਹਾਂ ਡਾਕਟਰਾਂ ਦੀ ਰਿਟਾਇਰਮੈਂਟ ਉਮਰ 60 ਸਾਲ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਇਥੇ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਮੀਡੀਆ ਨੂੰ ਦੱਸਿਆ ਕਿ ਬੈਠਕ ‘ਚ ਡਾਕਟਰਾਂ ਦੇ ਰਿਟਾਇਰਮੈਂਟ ਦੀ ਉਮਰ ਹੱਦ 65 ਸਾਲ ਕਰ ਦਿੱਤੀ ਗਈ।

Be the first to comment

Leave a Reply