ਮੋਹਾਲੀ ਦੇ ਦੁਆਬਾ ਕਾਲਜ ਵਿਖੇ ਸੱਤ ਦਿਨਾਂ ਐਨ.ਐਸ.ਐਸ ਕੈਂਪ ਦੀ ਸ਼ੁਰੂਆਤ

ਮੋਹਾਲੀ – ਦੁਆਬਾ ਕਾਲਜ ਆਫ਼ ਐਜੂਕੇਸ਼ਨ ਵੱਲੋਂ ਪਿੰਡ ਘਟੌਰ (ਮੋਹਾਲੀ) ਵਿਖੇ ਸੱਤ ਦਿਨਾਂ ਐਨ.ਐਸ.ਐਸ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।
ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਸ਼ਾਸਨਿਕ ਅਧਿਕਾਰੀ ਕੈਪਟਨ ਐਸ.ਐਸ.ਕਲਮੋਟਿਆ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਸਮਾਜ ਸੇਵਾ ਦੇ ਮੁੱਦਿਆਂ ਬਾਰੇ ਜਾਗਰੂਕ ਕਰਨ ਲਈ ਵਿੱਦਿਅਕ ਅਦਾਰਿਆਂ ਅੰਦਰ ਵੱਖ-ਵੱਖ ਕਿਸਮ ਦੀਆਂ ਕਿਰਿਆਵਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਇਸ ਕਰਕੇ ਨੌਜਵਾਨਾਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਘਰ, ਸਮਾਜ,ਅਤੇ ਵਿੱਦਿਅਕ ਅਦਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ।

Be the first to comment

Leave a Reply