ਮੱਧ ਆਸਟ੍ਰੀਆ ਦੇ ਸਟੀਰੀਆ ਵਿਚ ਰੇਲ ਹਾਦਸੇ ਵਿਚ ਇਕ ਔਰਤ ਦੀ ਮੌਤ ਅਤੇ 22 ਲੋਕ ਜ਼ਖਮੀ

ਵੀਯਨਾ — ਮੱਧ ਆਸਟ੍ਰੀਆ ਦੇ ਸਟੀਰੀਆ ਵਿਚ ਕੱਲ ਬਹੁਤ ਵੱਡਾ ਰੇਲ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 22 ਲੋਕ ਜ਼ਖਮੀ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੱਧ ਆਸਟ੍ਰੀਆ ਦੇ ਸਟੀਰੀਆ ਸੂਬੇ ਵਿਚ ਨਿਕਲਾਸਡੋਰਫ ਦੇ ਕਸਬੇ ਵਿਚ ਸੋਮਵਾਰ ਦੁਪਹਿਰ ਦੋ ਰੇਲਗੱਡੀਆਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਨ੍ਹਾਂ ਵਿਚ ਸਵਾਰ ਲੋਕਾਂ ਨੰੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਵਿਚ 3 ਬੱਚੇ ਵੀ ਸ਼ਾਮਲ ਹਨ। ਹਾਲਾਂਕਿ ਹਾਲੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ। ਹਾਦਸੇ ਵਿਚ ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਮਗਰੋਂ ਰੇਲ ਸੇਵਾ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ।

Be the first to comment

Leave a Reply

Your email address will not be published.


*