ਯਾਤਰੀਆਂ ਦੀ ਬੱਸ ਖੱਡ ਵਿਚ ਡਿੱਗਣ ਕਾਰਨ 16 ਯਾਤਰੀਆਂ ਦੀ ਮੌਤ

ਜੰਮੂ, : ਰਾਮਬਨ ਦੇ ਕੋਲ ਅਮਰਨਾਥ ਯਾਤਰੀਆਂ ਦੀ ਬੱਸ ਖੱਡ ਵਿਚ ਡਿੱਗਣ ਕਾਰਨ 16 ਯਾਤਰੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ ਹਾਦਸਾ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ਦੇ ਕੋਲ ਰਾਮਬਨ ਜ਼ਿਲੇ ਵਿਚ ਹੋਇਆ ਹੈ। ਬੱਸ ਕਾਬੂ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ ਹੈ। ਬੱਸ ‘ਚ ਸਵਾਰ 16 ਯਾਤਰੀਆਂ ਦੀ ਮੌਤ ਹੋ ਗਈ ਹੈ ਜਦੋਂਕਿ 35 ਯਾਤਰੀ ਜ਼ਖਮੀ ਹੋ ਗਏ ਹਨ। ਪੁਲਿਸ ਅਤੇ ਸਥਾਨਕ ਲੋਕ ਮਿਲ ਕੇ ਯਾਤਰੀਆਂ ਨੂੰ ਬਾਹਰ ਕੱਢਣ ਦਾ ਕੰਮ ਕਰ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਪੁਲਿਸ ਇੰਤਜ਼ਾਮ ਕਰ ਰਹੀ ਹੈ।

Be the first to comment

Leave a Reply

Your email address will not be published.


*