ਯੂਨਾਈਟਡ ਅਕਾਲੀ ਦਲ ਵੱਲੋਂ ਕੋਟਕਪੂਰਾ ਚੌਕ ਵਿਖੇ ਵਿਸ਼ਾਲ ਅਤੇ ਸ਼ਾਂਤਮਈ ਰੋਸ ਧਰਨਾ ਦਿੱਤਾ ਗਿਆ

ਕੋਟਕਪੂਰਾ  : ਯੂਨਾਈਟਡ ਅਕਾਲੀ ਦਲ ਵੱਲੋਂ ਕੋਟਕਪੂਰਾ ਚੌਕ ਵਿਖੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ਾਲ ਅਤੇ ਸ਼ਾਂਤਮਈ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਸੈਂਕੜੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਧਰਨੇ ਦੌਰਾਨ ਆਵਾਜਾਈ ਆਮ ਵਾਂਗ ਜਾਰੀ ਰਹੀ ਅਤੇ ਸ਼ਹਿਰ ਦੀਆਂ ਦੁਕਾਨਾਂ ਵੀ ਆਮ ਵਾਂਗ ਖੁੱਲੀਆਂ ਰਹੀਆਂ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ•ਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਸ਼੍ਰੀ ਗੁਰੂ ਗੰ੍ਰਥ ਸਾਹਿਬ ਦੀ ਪਵਿੱਤਰ ਬੀੜ ਚੋਰੀ ਹੋਣ ਤੋਂ ਬਾਅਦ ਬਰਗਾੜੀ ਵਿਖੇ ਬੇਅਦਬੀ ਤੋਂ ਬਾਅਦ ਇਸੇ ਚੌਕ ਵਿਖੇ ਧਰਨਾ ਦਿੱਤਾ ਗਿਆ ਸੀ। ਇਸ ਸਾਂਤਮਈ ਧਰਨੇ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਬਰਗਾੜੀ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਦੋ ਸਿੰਘ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ। ਧਰਨੇ ਨੂੰ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਭਾਈ ਵਸਣ ਸਿੰਘ ਜਫ਼ਰਵਾਲ, ਜੱਥੇਦਾਰ ਗੁਰਦੀਪ ਸਿੰਘ ਬਠਿੰਡਾ, ਸਤਨਾਮ ਸਿੰਘ ਮਨਾਵਾਂ, ਪ੍ਰਸ਼ੋਤਮ ਸਿੰਘ ਫੱਗੂਵਾਲਾ, ਜਤਿੰਦਰ ਸਿੰਘ ਈਸੜੂ, ਬਾਬਾ ਚਮਕੌਰ ਸਿੰਘ ਭਾਈ ਰੂਪਾ, ਲਾਲ ਦਾਸ ਲੰਗੇਆਣਾ, ਦਵਿੰਦਰ ਸਿੰਘ ਹਰੀਏਵਾਲਾ, ਰਣਜੀਤ ਸਿੰਘ, ਜਸਵਿੰਦਰ ਸਿੰਘ ਘੋਲੀਆ,ਸੁਖਰਾਜ ਸਿੰਘ, ਅਤੇ ਹੋਰਨਾਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਬਰਗਾੜੀ ਸਮੇਤ ਹੋਰ ਥਾਵਾਂ ‘ਤੇ ਸ਼੍ਰੀ ਗੁਰੂ ਗੰ੍ਰਥ ਸਾਹਿਬ ਦੇ ਅਪਮਾਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਬਹਿਬਲ ਕਲਾਂ ਵਿਖੇ ਸਾਂਤਮਈ ਧਰਨੇ ਉਪਰ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜਾਵਾਂ ਦਿੱਤੀਆਂ ਜਾਣ ਅਤੇ ਗੋਲੀ ਚਲਾਉਣ ਦੇ ਹੁਕਮ ਦੇਣ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਨੂੰ ਗ੍ਰਿਫਤਾਰ ਕੀਤਾ ਜਾਵੇ। ਪਿਛਲੇ ਢਾਈ ਸਾਲਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਅਤੇ ਲੰਮੇ ਸਮੇਂ ਤੋਂ ਪੁਲਿਸ ਹਿਰਾਸਤ ਵਿਚ ਲਏ ਜੱਥੇਦਾਰ ਸੂਰਤ ਸਿੰਘ ਖਾਲਸਾ ਦੀ ਜਾਨ ਬਚਾਈ ਜਾਵੇ, ਜੇਲਾਂ ਵਿਚ ਸਜਾਵਾਂ ਪੂਰੀਆਂ ਕਰ ਚੁੱਕੇ ਕਰੀਬ 50 ਸਿੰਘਾਂ ਜਿੰਨ•ਾਂ ਵਿਚ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਭਾਈ ਦਿਆ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਸਮੇਤ ਸਾਰੇ ਬੰਦੀ ਤੁਰੰਤ ਰਿਹਾਅ ਕੀਤੇ ਜਾਣ। ਉਨ•ਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ•ਾਂ ਚੋਣਾਂ ਸਮੇਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ ਉਹ ਪੂਰੇ ਨਹੀਂ ਕੀਤੇ। ਮੌਜੂਦਾ ਪੰਜਾਬ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਵਾਂਗ ਕੰਮ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਤਲੁਜ-ਜਮਨਾ ਲਿੰਕ ਨਹਿਰ ਦੇ ਮੁੱਦੇ ਨੂੰ ਸਦਾ ਲਈ ਖਤਮ ਕਰਾਉਣ ਲਈ ਅਰਦਾਸ ਦਿਵਸ ਮਨਾਉਣਗੇ। ਪੰਥ ਅਤੇ ਪੰਜਾਬ ਦੀਆਂ ਮੰਗਾਂ ਸਬੰਧੀ ਦੇਸ਼ ਦੇ ਸਾਰੇ ਪਾਰਲੀਮੈਂਟ ਮੈਂਬਰਾਂ ਅਤੇ ਯੂ.ਐਨ.ਓ ਨੂੰ ਯਾਦ ਪੱਤਰ ਦਿੱਤੇ ਜਾਣਗੇ। ਉਨ•ਾਂ ਐਲਾਨ ਕੀਤਾ ਕਿ 4 ਅਗਸਤ 1982 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਮੋਰਚੇ ਨੂੰ ਜਿੱਤ ਤੱਕ ਜਾਰੀ ਰੱਖਿਆ ਜਾਵੇਗਾ। 1947 ‘ਚ 10 ਲੱਖ ਪੰਜਾਬੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਪਰ ਅਜ਼ਾਦੀ ਤੋਂ ਬਾਅਦ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਇਸ ਲਈ  ਸਮੂਹ ਪੰਜਾਬੀ 15 ਅਗਸਤ ਨੂੰ ਹੋਣ ਵਾਲੇ ਅਜ਼ਾਦੀ ਦਿਵਸ ਵਿਚ ਹਿੱਸਾ ਨਾ ਲੈਣ। ਪ੍ਰਸ਼ਾਸ਼ਨ ਨੇ ਕਿਸੇ ਸੰਭਾਵੀ ਗੜਬੜ ਨੂੰ ਰੋਕਣ ਲਈ ਸ਼ਹਿਰ ਸਾਰੀਆਂ ਸੜਕਾਂ, ਮੁਹੱਲਿਆਂ ਅਤੇ ਚੌਕਾਂ ਵਿਚ ਪੁਲਿਸ ਤਾਇਨਾਤ ਕੀਤੀ ਹੋਈ ਸੀ ਅਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਦਾ ਪ੍ਰਬੰਧ ਕੀਤਾ ਹੋਇਆ ਸੀ। ਇਸ ਮੌਕੇ ਯੂਨਾਈਟਡ ਅਕਾਲੀ ਦਲ ਦੇ ਭਾਰੀ ਗਿਣਤੀ ਵਿਚ ਪੁੱਜੇ ਵਰਕਰਾਂ ਸਮਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਬਾਬਾ ਕੁਲਵਿੰਦਰ ਸਿੰਘ ਡੱਗੋਰੋਮਾਣਾ, ਹਰਿੰਦਰ ਸਿੰਘ ਬੌਡੇ, ਬਾਬਾ ਅਨੂਪ ਸਿੰਘ, ਬਾਬਾ ਜਗਰੂਪ ਸਿੰਘ, ਮੇਜਰ ਸਿੰਘ ਮਲੂਕਾ,ਬਾਬਾ ਸੁਖਦੇਵ ਸਿੰਘ,ਰਣਜੀਤ ਸਿੰਘ ਲੰਗੇਆਣਾ, ਪ੍ਰਿਤਪਾਲ ਸਿੰਘ ਬਰਗਾੜੀ, ਮੱਘਰ ਸਿੰਘ ਖਾਲਸਾ, ਰਾਜਿੰਦਰ ਸਿੰਘ ਕੋਟਲਾ ਰਾਏਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਨਾਈਟਡ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਸਨ।

Be the first to comment

Leave a Reply