ਰਸੋਈ ਗੈਸ ਦੀਆਂ ਕੀਮਤਾਂ ‘ਚ ਇਕ ਵਾਰ ਫਿਰ ਤੋਂ ਕੀਤਾ ਗਿਆ ਵਾਧਾ

ਨਵੀਂ ਦਿੱਲੀ— ਰਸੋਈ ਗੈਸ ਦੀਆਂ ਕੀਮਤਾਂ ‘ਚ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਆਮ ਜਨਤਾ ਨੂੰ ਝਟਕਾ ਦਿੰਦੇ ਹੋਏ ਐੱਲ. ਪੀ. ਜੀ. ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 1 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ ਕੀਤਾ ਹੈ। ਹੁਣ ਨਵੰਬਰ ਤੋਂ ਸਿਲੰਡਰ ਲੈਣ ਲਈ ਤੁਹਾਨੂੰ ਜੇਬ ‘ਚੋਂ ਜ਼ਿਆਦਾ ਰੁਪਏ ਖਰਚ ਕਰਨੇ ਪੈਣਗੇ। ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 93 ਰੁਪਏ ਦਾ ਭਾਰੀ ਵਾਧਾ ਕੀਤਾ ਗਿਆ ਹੈ। ਉੱਥੇ ਹੀ, ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ‘ਚ 4 ਰੁਪਏ 56 ਪੈਸੇ ਵਧਾਏ ਗਏ ਹਨ।
ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧਾ ਕੀਤੇ ਜਾਣ ਤੋਂ ਬਾਅਦ ਹੁਣ ਦਿੱਲੀ ‘ਚ ਇੰਡੇਨ ਦਾ ਬਿਨਾਂ ਸਬਸਿਡੀ ਵਾਲਾ ਸਿਲੰਡਰ 742 ਰੁਪਏ ਦਾ ਮਿਲੇਗਾ, ਜੋ ਕਿ ਪਹਿਲਾਂ 649 ਰੁਪਏ ਦਾ ਮਿਲ ਰਿਹਾ ਸੀ। ਜਦੋਂ ਕਿ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 495.69 ਰੁਪਏ ਹੋਵੇਗੀ। ਇਸ ਤੋਂ ਪਹਿਲਾਂ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 491.13 ਰੁਪਏ ਸੀ। ਉੱਥੇ ਹੀ, ਵਪਾਰਕ ਸਿਲੰਡਰ ਦੀਆਂ ਕੀਮਤਾਂ ‘ਚ 146 ਰੁਪਏ ਦਾ ਵਾਧਾ ਕੀਤਾ ਗਿਆ ਹੈ।

Be the first to comment

Leave a Reply