ਰਾਜਸਥਾਨ-ਸਰਹਿੰਦ ਸਿੰਚਾਈ ਫੀਡਰ ਨਹਿਰਾਂ ਦੇ ਕਿਨਾਰੇ ਮਜ਼ਬੂਤ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ 200 ਕਿਲੋਮੀਟਰ ਲੰਮੀ ਰਾਜਸਥਾਨ ਅਤੇ ਸਰਹਿੰਦ ਸਿੰਚਾਈ ਫੀਡਰ ਨਹਿਰਾਂ ਦੇ ਕੰਢੇ ਮਜ਼ਬੂਤ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਦੀ ਅਗਵਾਈ ਵਿਚ ਤਿੰਨ ਮੈਂਬਰੀ ਅੰਤਰ ਵਿਭਾਗੀ ਕਮੇਟੀ ਗਠਿਤ ਕਰ ਦਿੱਤੀ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਵੱਲੋਂ ਇਸ ਮੁੱਦੇ ਉੱਤੇ ਵਿਚਾਰ ਵਟਾਂਦਰੇ ਲਈ ਹੋਈ ਇੱਕ ਮੀਟਿੰਗ ਦੌਰਾਨ ਲਿਆ ਗਿਆ।

ਪ੍ਰਮੁੱਖ ਸਕੱਤਰ ਸਿੰਚਾਈ ਅਤੇ ਪ੍ਰਮੁੱਖ ਸਕੱਤਰ ਉਦਯੋਗ ਇਸ ਕਮੇਟੀ ਦੇ ਮੈਂਬਰ ਬਣਾਏ ਗਏ ਹਨ ਜੋ ਕਿ ਇਸ ਕੰਮ ਨੂੰ ਮੁਕੰਮਲ ਕਰਨ ਦੀਆਂ ਸੰਭਾਵਨਾਵਾਂ ਨੂੰ ਦੇਖਣਗੇ ਅਤੇ ਜੇ ਲੋੜ ਪਈ ਤਾਂ ਬਿਨਾਂ ਕਿਸੇ ਦੇਰੀ ਤੋਂ 2000 ਕਰੋੜ ਰੁਪਏ ਵਾਲੇ ਇਸ ਪ੍ਰਾਜੈਕਟ ਲਈ ਮੁੜ ਟੈਂਡਰ ਲਏ ਜਾਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਵਰਗੇ ਸੂਬੇ ਦੇ ਦੱਖਣੀ ਜ਼ਿਲਿ•ਆਂ ਨੂੰ ਬਚਾਉਣ ਲਈ ਇਹ ਪ੍ਰਾਜੈਕਟ ਬਹੁਤ ਮਹੱਤਤਾ ਰੱਖਦਾ ਹੈ ਕਿਉਂਕਿ ਇਨ•ਾਂ ਦੋਵਾਂ ਨਹਿਰਾਂ ਤੋਂ ਪਾਣੀ ਦੇ ਰਿਸਣ ਕਾਰਨ ਸੇਮ ਵੀ ਬਹੁਤ ਵੱਡੀ ਸਮੱਸਿਆ ਹੈ। ਹਰੇਕ ਫੀਡਰ ਤਕਰੀਬਨ 100 ਕਿਲੋਮੀਟਰ ਲੰਮਾ ਹੈ ਜੋ ਫਰੀਦਕੋਟ ਤੋਂ ਸ਼ੁਰੂ ਹੋ ਕੇ ਰਾਜਸਥਾਨ ਸਰਹੱਦ ਤੱਕ ਜਾਂਦਾ ਹੈ।

ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਸਿੰਚਾਈ ਨੂੰ ਕਿਹਾ ਹੈ ਕਿ ਉਹ ਇਸ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ‘ਤੇ ਮੁਕੰਮਲ ਕਰਵਾਉਣ ਕਿਉਂਕਿ ਇਹ ਮਾਲਵਾ ਪੱਟੀ ਵਿਚ ਸੇਮ ਦੀ ਸਮੱਸਿਆ ਕਾਰਨ ਖੜ•ੀਆਂ ਫਸਲਾਂ ਅਤੇ ਅਚੱਲ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਹੈ।

Be the first to comment

Leave a Reply