ਰਾਜੇ ਮਹਾਰਾਜੇ ਕਦੇ ਵੀ ਆਪ ਲੋਕਾਂ ਦੇ ਹਿਤੈਸੀ ਨਹੀ ਹੋ ਸਕਦੇ -: ਬਾਦਲ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇਲੋਕਾਂ ਨਾਲ ਇਕ ਵੀ ਵਾਅਦਾ ਨਾ ਪੂਰਾ ਕਰਨ ਤੇ ਕਰਜਾ ਮਾਫੀ ਦੇ ਮੁੱਦੇ ਤੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਹੈ ਤੇ ਪੰਜਾਬ ਦੇ ਲੋਕਾਂ ਨੂੰ ਕੁਝ ਦਿਨਾਂ ਵਿਚ ਹੀ ਅਮਰਿੰਦਰਸਰਕਾਰ ਦੀ ਅਸਲੀਅਤ ਸਮਝ ਆ ਗਈ ਹੈ ਕਿ ਰਾਜੇ ਮਹਾਰਾਜੇ ਕਦੇ ਵੀ ਆਪ ਲੋਕਾਂ ਦੇ ਹਿਤੈਸੀ ਨਹੀ ਹੋ ਸਕਦੇ।ਬਾਦਲ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਰਿਹਾਇਸ ਤੇ  ਪੱਤਰਕਾਰਾਂ ਨਾਲ ਗੱਲਬਾਤ  ਕਰ ਰਹੇ ਸਨ, ਇਸ ਮੋਕੇ  ਬਾਦਲ ਦਾ ਸਨਮਾਨ ਵੀ ਕੀਤਾ ਗਿਆ ।
ਬਾਦਲ  ਨੇ ਅਮਰਿੰਦਰ ਸਰਕਾਰ ਨੂੰ ਪੰਜਾਬ ਦੀ ਸਭ ਤੋਂ ਘਟੀਆ ਸਰਕਾਰ ਗਰਦਾਨਦਿਆਂ ਆਖਿਆ ਹੈ ਕਿ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾਪੂਰਾ ਨਹੀਂ ਕੀਤਾ ਉਹਨਾਂ ਕਿਹਾ ਕਿ ਝੂਠੇ ਵਾਅਦਿਆਂ ਦਾ ਅੰਬਾਰ ਲਗਾ ਕੇ ਭਾਵੇ ਕਾਂਗਰਸ ਸਰਕਾਰ ਤਾਂ ਬਣਾ ਗਈ ਪਰ ਹੁਣ ਇਸ ਸਰਕਾਰ ਵਿਚ ਕੋਈ ਵੀ ਸੁਖੀ ਨਹੀ ਹੈ ਬਾਦਲ ਨੇ ਕਿਹਾ ਕਿ ਖਜਾਨਾ ਖਾਲੀ ਹੋਣ ਦਾ ਬਹਾਨਾ ਸਦਾ ਨਹੀ ਚੱਲ ਸਕਦਾ ਲੋਕ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰ ਰਹੇ ਹਨ ਉਹਨਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ 4 ਮਹੀਨੇ ਲੰਘਣ ਤੋਂ ਬਾਅਦ ਵੀ ਕਾਂਗਰਸ ਸਰਕਾਰ ਲੋਕਾਂ ਲਈ  ਇਕ ਵੀ ਵਧੀਆਂ ਪਾਲਸੀ ਨਹੀ ਬਣਾ ਸਕੀ ਜਿਸ ਕਾਰਨ ਅਜ ਪੰਜਾਬ ਦੇ ਲੋਕ ਇਸ ਸਰਕਾਰ ਤੋ ਪੂਰੀ ਤਰਾਂ ਕਲਪ ਚੁੱਕੇ ਹਨ।

Be the first to comment

Leave a Reply