ਰਾਜ ਪੱਧਰੀ ਕਿਸਾਨ ਸੰਘਰਸ਼ ਕਮੇਟੀ ਦਾ ਗਠਨ – ਆਮ ਆਦਮੀ ਪਾਰਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰਨ ਲਈ ਆਮ ਆਦਮੀ ਪਾਰਟੀ ਨੇ ਰਾਜ ਪੱਧਰੀ ਕਿਸਾਨ ਸੰਘਰਸ਼ ਕਮੇਟੀ ਦਾ ਗਠਨ ਕਰਦਿਆਂ ਇਸ ਦੀ ਕਮਾਨ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੂੰ ਸੌਂਪੀ ਹੈ। ਸੰਧਵਾ ਨੇ ਦੱਸਿਆ ਕਿ ਸੰਘਰਸ਼ ਕਮੇਟੀ 15 ਅਗਸਤ ਤੋਂ ਪੂਰੇ ਪੰਜਾਬ ਵਿੱਚ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰਨੀ ਸ਼ੁਰੂ ਕਰੇਗੀ ਤੇ 2 ਸਤੰਬਰ ਤੋਂ ਲੈ ਕੇ 6 ਸਤੰਬਰ ਤੱਕ ਕਿਸਾਨਾਂ ਦੀ ਮੰਗਾਂ ਤੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਪੈਦਲ ਯਾਤਰਾਵਾਂ ਕਰੇਗੀ।

Be the first to comment

Leave a Reply