ਰੱਖੜਾ ਨੇ ਕਿਹਾ, ਕਾਂਗਰਸ ਸਰਕਾਰ ਪਿਛਲੇ ਪੌਣੇ ਸਾਲ ਦੀ ਕਾਰਗੁਜ਼ਾਰੀ ‘ਚ ਹੀ ਫੇਲ ਸਾਬਤ ਹੋਈ

ਭਾਦਸੋਂ -ਪੰਜਾਬ ਦੀ ਜਨਤਾ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰਨ ਲੱਗ ਪਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਰ ਵਰਗ ਨੂੰ ਨਾਲ ਲੈ ਕੇ ਹੀ ਲੋਕ ਭਲਾਈ ਦੀਆਂ ਨੀਤੀਆਂ ਚਲਾਈਆਂ, ਜਿਸ ਕਾਰਨ ਅੱਜ ਹਰ ਵਰਗ ਅਕਾਲੀ ਦਲ ਪ੍ਰਤੀ ਉਤਸ਼ਾਹਿਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਅੱਜ ਪਟਿਆਲਾ ਦਿਹਾਤੀ ਦੇ ਅਕਾਲੀ ਵਰਕਰਾਂ ਵੱਲੋਂ ਗੁਰਦੁਆਰਾ ਸਾਹਿਬ ਪਿੰਡ ਆਲੋਵਾਲ ਵਿਖੇ ਹਲਕਾ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪਿਛਲੇ ਪੌਣੇ ਸਾਲ ਦੀ ਕਾਰਗੁਜ਼ਾਰੀ ‘ਚ ਹੀ ਫੇਲ ਸਾਬਤ ਹੋ ਗਈ ਹੈ। ਕਾਂਗਰਸ ਪਾਰਟੀ ਵੱਲੋਂ ਜੋ ਵਾਅਦੇ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਗਏ ਸਨ, ਉਨ੍ਹਾਂ ‘ਚੋਂ ਅਜੇ ਤੱਕ ਇਕ ਵੀ ਪੂਰਾ ਨਹੀਂ ਕੀਤਾ ਗਿਆ। ਮੀਟਿੰਗ ਦੌਰਾਨ ਸਰਕਲ ਪਟਿਆਲਾ ਦਿਹਾਤੀ ਦੇ ਅਕਾਲੀ ਵਰਕਰਾਂ ਵੱਲੋਂ ਹਲਕਾ ਇੰਚਾਰਜ ਸਤਬੀਰ ਸਿੰਘ ਦੀ ਅਗਵਾਈ ‘ਚ ਜ਼ਿਲਾ ਜਥੇਦਾਰ ਬਣਨ ‘ਤੇ ਸੁਰਜੀਤ ਸਿੰਘ ਰੱਖੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Be the first to comment

Leave a Reply