ਲੀਲਾ ਭਵਨ ‘ਚ ਦੋ ਧਿਰਾਂ ਵਿਚਾਲੇ ਗੋਲੀਆਂ ਚੱਲਣ ਦਾ ਸਮਾਚਾਰ

ਪਟਿਆਲਾ — ਪਟਿਆਲਾ ‘ਚ ਲੀਲਾ ਭਵਨ ‘ਚ ਦੋ ਧਿਰਾਂ ਵਿਚਾਲੇ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਮੀਗ੍ਰੇਸ਼ਨ ਦਫਤਰ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਵਿਅਕਤੀ ਵਲੋਂ ਹਵਾਈ ਫਾਇਰ ਕੀਤੇ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਅਧਿਕਾਰੀ ਸੌਰਭ ਜਿੰਦਲ ਟੀਮ ਨਾਲ ਮੌਕੇ ‘ਤੇ ਪਹੁੰਚੇ। ਖਾਸ ਗੱਲ ਇਹ ਹੈ ਕਿ ਜਿਥੇ ਵਿਵਾਦ ਹੋਇਆ ਉਹ ਭਵਨ ਐੱਸ. ਐੱਸ. ਪੀ. ਦੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਹੈ, ਜਿਸ ਕਾਰਨ ਪ੍ਰਸ਼ਾਸਨ ‘ਤੇ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਹੁੰਦੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਪੁਲਸ ਪਾਰਟੀ ਵਲੋਂ ਦੋਵਾਂ ਧਿਰਾਂ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Be the first to comment

Leave a Reply