ਵਾਤਾਵਰਨ ਦੀ ਸੰਭਾਲ ਲਈ ਜੁਡੀਸ਼ੀਅਲ ਅਧਿਕਾਰੀਆਂ ਨੇ ਲਾਏ ਕਚਿਹਰੀ ‘ਚ ਪੌਦੇ

ਫਰੀਦਕੋਟ  :ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਜਿਲਾ ਕਚਹਿਰੀਆਂ ਫਰੀਦਕੋਟ ਵਿਖੇ ਪੌਦੇ ਲਗਾਉਣ ਦਾ ਵਿਸ਼ੇਸ਼ ਮੁਹਿੰਮ ਵਿੱਢੀ ਗਈ। ਜਿਸ ਵਿੱਚ ਜਿਲਾ ਤੇ ਸ਼ੈਸ਼ਨ ਜੱਜ ਸਤਵਿੰਦਰ ਸਿੰਘ, ਵਧੀਕ ਜਿਲਾ ਜੱਜ ਰਾਜਵਿੰਦਰ ਕੌਰ, ਰਾਜੇਸ਼ ਕੁਮਾਰ, ਰਣਜੀਤ ਕੌਰ, ਹੀਰਾ ਸਿੰਘ, ਸਿਵਲ ਜੱਜ ਪਲਵਿੰਦਰਜੀਤ ਕੌਰ, ਅਤੁਲ ਕੰਬੋਜ਼, ਰਾਜਬਿੰਦਰ ਕੌਰ, ਜੁਡੀਸ਼ੀਅਲ ਮੈਜਿਸਟਰੇਟ ਸ਼ਵੈਤਾ ਦਾਸ ਅਤੇ ਜਿਲਾ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
ਸ਼ੈਸ਼ਨ ਜੱਜ ਸਤਵਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰੇਕ ਮਨੁੱਖ ਨੂੰ ਯਤਨ ਕਰਨੇ ਚਾਹੀਦੇ ਹਨ ਅਤੇ ਜਲ ਸਰੋਤਾਂ ਨੂੰ ਪੁਲੀਤ ਹੋਣ ਤੋਂ ਰੋਕਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਸ਼ੈਸ਼ਨ ਜੱਜ ਨੇ ਕਿਹਾ ਕਿ ਜੇਕਰ ਸਾਡਾ ਵਾਤਾਵਰਣ ਸਾਫ਼ ਸੁਥਰਾ ਤੇ ਹਰਿਆ ਭਰਿਆ ਹੋਵੇਗਾ ਤਾਂ ਹੀ ਆਉਣ ਵਾਲੀਆਂ ਪੀੜੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਜੁਡੀਸ਼ੀਅਲ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਲਾਏ ਗਏ ਪੌਦਿਆਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਈ ਜਾਵੇ ਤਾਂ ਇਹਨਾਂ ਦੀ ਠੰਡੀ ਛਾਂ ਅਤੇ ਸ਼ੁੱਧ ਦਾ ਆਨੰਦ ਮਾਣਿਆ ਜਾ ਸਕੇ।

Be the first to comment

Leave a Reply