ਵਿਕਾਸ ਲਈ 2 ਕਰੋੜ 50 ਲੱਖ ਰੂਪਏ ਜਾਰੀ ਕੀਤੇ -: ਪਿੰਕੀ

ਫ਼ਿਰੋਜ਼ਪੁਰ : 14ਵੇਂ ਵਿੱਤ ਕਮਿਸ਼ਨ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵਿਕਾਸ ਲਈ 2 ਕਰੋੜ 50 ਲੱਖ ਰੂਪਏ ਜਾਰੀ ਕੀਤੇ ਗਏ ਹਨ ਜਿਸ ਨਾਲ ਸ਼ਹਿਰ ਦਾ ਸਰਵਪੱਖੀ ਵਿਕਾਸ ਹੋਵੇਗਾ ਇਹ ਜਾਣਕਾਰੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਦਿੱਤੀ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਤੇ ਭਾਰੀ ਵਿਸ਼ਵਾਸ ਕਰਕੇ ਦੂਜੀ ਵਾਰ ਬਹੁਮਤ ਨਾਲ ਵਿਧਾਨਸਭਾ ਵਿੱਚ ਭੇਜਿਆ ਗਿਆ ਹੈ ਅਤੇ ਉਹ ਹਲਦੇ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਕੇ ਉਨ੍ਹਾਂ ਦਾ ਕਰਜ਼ਾ ਉਤਾਰਨ ਦੀ ਕੋਸ਼ਿਸ਼ ਕਰਨਗੇ
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹਲ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਜਿੰਮਾਂ ਲਗਾਉਣ ਵਾਸਤੇ 97 ਲੱਖ ਰੂਪਏ ਖਰਚ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਸ਼ਹਿਰ ਦੀ ਹਦੁਦ ਨਾਲ ਲੱਗਦੇ ਪਿੰਡ ਅੱਛੇ ਵਾਲਾ (ਹਾਕੇ ਵਾਲਾ) ਅਤੇ ਬਸਤੀ ਨਿਜ਼ਾਮੁਦੀਨ ਨੂੰ ਨਗਰ ਕੌਂਸਲ ਫ਼ਿਰੋਜ਼ਪੁਰ ਸ਼ਹਿਰ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੋਟਿਫਕੇਸ਼ਨ ਜਾਰੀ ਕੀਤਾ ਜਾਵੇਗਾ
ਸ. ਪਿੰਕੀ ਨੇ ਕਿਹਾ ਕਿ ਬਰਸਾਤੀ ਮੌਸਮ ਤੋਂ ਬਾਅਦ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਸਮੂਹ ਇਲਾਕਿਆਂ ਵਿੱਚ 20 ਹਜ਼ਾਰ ਐਲ.ਈ.ਡੀ ਲਾਈਟਾਂ ਲਗਵਾਈਆਂ ਜਾਣਗੀਆਂ ਅਤੇ ਦੀਵਾਲੀ ਤੋਂ ਪਹਿਲਾਂ ਹੀ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਦੀ ਸਰਕੂਲਰ ਰੋਡ (ਰਿੰਗ ਰੋਡ) ਦਾ ਵੀ ਬਰਸਾਤੀ ਮੌਸਮ ਤੋਂ ਬਾਅਦ ਨਵੀਨੀਕਰਨ ਕਿਤਾ ਜਾਵੇਗਾ ਅਤੇ ਇਸ ਕੰਮ ਲਈ 75 ਲੱਖ ਦੀ ਰਾਸ਼ੀ ਖਰਚ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਕੰਮ ਲਈ ਟੈਂਡਰ ਹੋ ਚੁੱਕੇ ਹਨ ਤੇ ਬਰਸਾਤਾਂ ਤੋਂ ਬਾਅਦ ਕੰਮ ਸ਼ੁਰੂ ਹੋ ਜਾਵੇਗਾ ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਜਿਥੇ-ਜਿਥੇ ਵੀ ਟਰਾਂਸਫਾਰਮਰ ਟ੍ਰੈਫਿਕ ਵਿੱਚ ਅੜਿਕਾ ਬਣਦੇ ਹਨ ਉਨ੍ਹਾਂ ਨੂੰ ਵੀ ਹਟਵਾਇਆ ਜਾਵੇਗਾ ਤਾਂ ਜੋ ਟ੍ਰੈਫਿਕ ਸੂਚਾਰੁ ਢੰਗ ਨਾਲ ਚੱਲ ਸਕੇ ਉਨ੍ਹਾਂ ਕਿਹਾ ਕਿ ਉਹ ਹਲਕੇ ਨੂੰ ਵਿਕਾਸ ਪੱਖੋਂ ਰਾਜ ਦਾ ਸਭ ਤੋਂ ਵਧੀਆ ਹਲਕਾ ਬਨਾਉਣ ਲਈ ਕੋਈ ਕਸਰ ਨਹੀਂ ਛੱਡਣਗੇਇਸ ਮੌਕੇ ਹਰਜਿੰਦਰ ਸਿੰਘ ਬਿੱਟੂ ਸਾਂਘਾ, ਧਰਮਜੀਤ ਸਿੰਘ ਗਿਆਨ ਹੋਂਡਾ, ਐਡਵੋਕੇਟ ਗੁਲਸ਼ਨ ਮੋਂਗਾ,ਬਲਵੀਰ ਸਿੰਘ ਬਾਠ, ਸੁੱਖਵਿੰਦਰ ਸਿੰਘ ਅਟਾਰੀ, ਦਲਬੀਰ ਸਿੰਘ ਦੁਲਚੀ ਕੇ, ਸੰਜੇ ਗੁਪਤਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ

Be the first to comment

Leave a Reply