ਵੈਂਕਈਆ ਨਾਇਡੂ ਨੇ ਦੇਸ਼ ਦੇ 13ਵੇਂ ਉੱਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ

ਨਵੀਂ ਦਿੱਲੀ— ਭਾਜਪਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਨੇਤਾ ਵੈਂਕਈਆ ਨਾਇਡੂ ਨੇ ਸ਼ੁੱਕਰਵਾਰ ਨੂੰ ਦੇਸ਼ ਦੇ 13ਵੇਂ ਉੱਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁਕਾਈ। ਨਾਇਡੂ ਨੇ ਰਾਜ ਸਭਾ ਦੇ ਸਭਾਪਤੀ ਦੇ ਰੂਪ ‘ਚ ਵੀ ਅਹੁਦਾ ਸੰਭਾਲਿਆ। ਉੱਪ ਰਾਸ਼ਟਰਪਤੀ ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਕਈ ਸੀਨੀਅਰ ਨੇਤਾ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਉੱਪ ਰਾਸ਼ਟਰਪਤੀ ਚੋਣਾਂ ‘ਚ ਐੱਨ.ਡੀ.ਏ. ਵੱਲੋਂ ਵੈਂਕਈਆ ਨਾਇਡੂ ਤਾਂ ਵਿਰੋਧੀ ਧਿਰ ਤੋਂ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ ਮੈਦਾਨ ‘ਚ ਸਨ। ਚੋਣਾਂ ‘ਚ ਕੁੱਲ 771 ਵੋਟਾਂ ਪਈਆਂ ਸਨ, ਜਿਸ ‘ਚੋਂ ਨਾਇਡੂ ਨੂੰ 516 ਵੋਟਾਂ ਤਾਂ ਗੋਪਾਲਕ੍ਰਿਸ਼ਨ ਗਾਂਧੀ ਦੇ ਖਾਤੇ ‘ਚ 244 ਵੋਟ ਗਏ ਸਨ।

Be the first to comment

Leave a Reply