ਸ਼ਹੀਦ ਊਧਮ ਸਿੰਘ ਦੀ ਯਾਦਗਾਰ ਜਲਿਆਂ ਵਾਲਾ ਬਾਗ ਵਿੱਖੇ ਸਥਾਪਿਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਮਨਜੂਰੀ

ਫਿਰੋਜ਼ਪੁਰ :ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਕੌਮੀ ਸ਼ਹੀਦ ਸਰਦਾਰ ਊਧਮ ਸਿੰਘ ਦੀ ਯਾਦਗਾਰ ਜਲਿਆਂ ਵਾਲਾ ਬਾਗ ਸ਼੍ਰੀ ਅੰਮ੍ਰਿਤਸਰ ਸਾਹਿਬ ਵਿੱਖੇ ਸਥਾਪਿਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਮਨਜੂਰੀ ਮਿਲੀ ਹੈ ਅਤੇ ਇਸ ਸਬੰਧੀ 13 ਮਾਰਚ 2018 ਨੂੰ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਿਭਾਉਣਗੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਹੋ ਰਹੇ ਹਨ। ਇਸ ਸਬੰਧੀ ਬੁੱਤ ਲਗਾਉਣ ਜਾ ਰਹੀ ਸੰਸਥਾ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਮੀਡੀਆ ਇੰਚਾਰਜ ਅਨੁਸਾਰ ਅੱਜ ਇਕ ਵਫਦ ਪ੍ਰਧਾਨ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ, ਹਰਮੀਤ ਕੰਬੋਜ ਪੰਮਾ ਦੀ ਅਗਵਾਈ ਹੇਠ ਸਾਬਕਾ ਖਜ਼ਾਨਾ ਮੰਤਰੀ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਸ੍ਰ ਲਾਲ ਸਿੰਘ ਨੂੰ ਮਿਲਿਆ। ਉਨ੍ਹਾਂ ਨੂੰ 13 ਮਾਰਚ 2018 ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਸਥਾਪਿਤ ਕਰਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਸਕੂਲਾਂ ਅਤੇ ਯੂਨੀਵਰਸਿਟੀਆਂ ਦੇ ਸਿਲੇਬਸ ਵਿੱਚ ਸ਼ਾਮਲ ਕਰਨ ਲਈ ਉਹ ਮੁੱਖ ਮੰਤਰੀ ਪੰਜਾਬ ਕੋਲ ਮਾਮਲਾ ਲੈ ਕੇ ਜਾਣਗੇ । ਇਸ ਸਮੇਂ ਵਫਦ ਵਿੱਚ ਕੇਵਲ ਕੰਬੋਜ, ਸੁਭਾਸ਼ ਜੋਸਨ ਅਤੇ ਜੱਸ ਕੰਬੋਜ ਵੀ ਮੌਜੂਦ ਸਨ ।

Be the first to comment

Leave a Reply