ਸ਼ਾਂਤੀ ਮਾਰਚ ਦੀ ਸ਼ੁਰੂਆਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ

ਅੰਮ੍ਰਿਤਸਰ- ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤੀ ਮਾਰਚ ਕੱਢਿਆ ਗਿਆ। ਮਾਰਚ ਦੀ ਸ਼ੁਰੂਆਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਮਾਰਚ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਵੀ ਸ਼ਿਰਕਤ ਕੀਤੀ।ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਹਰ ਧਰਮ ਦੇ ਲੋਕ ਆਉਂਦੇ ਹਨ ਪਰ ਜਦੋਂ ਉਹ ਕਿਸੇ ਵੀ ਰਸਤੇ ਰਾਹੀਂ ਹਰਿਮੰਦਰ ਸਾਹਿਬ ਨੂੰ ਜਾਣ ਲੱਗਦੇ ਹਨ ਤਾਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਦੇਖ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੁਕਾਨਾਂ ਨੂੰ ਜਲਦ ਤੋਂ ਜਲਦ ਇੱਥੋਂ ਹਟਾਇਆ ਜਾਵੇ।ਇਸ ਸ਼ਾਂਤੀ ਮਾਰਚ ਦੀ ਸ਼ੁਰੂਆਤ ਕਰਨ ਵਾਲੇ ਰਣਜੀਤ ਸਿੰਘ ਭੋਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਇਸ ਵੱਲ ਧਿਆਨ ਦੇਣ ਲਈ ਕਿਹਾ ਗਿਆ ਹੈ ਪਰ ਇਹ ਦੁਕਾਨਾਂ ਉਸੇ ਤਰ੍ਹਾਂ ਹੀ ਚੱਲ ਰਹੀਆਂ ਹਨ।

Be the first to comment

Leave a Reply