ਸ਼ਾਹਬਾਜ਼ ਸ਼ਰੀਫ਼ ਹੋਣਗੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ

ਇਸਲਾਮਾਬਾਦ  : ਨਵਾਜ਼ ਦੇ ਭਰਾ ਸ਼ਾਹਬਾਜ਼ ਸ਼ਰੀਫ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ । ਪਨਾਮਾਗੇਟ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਦੇ ਬਾਅਦ ਨਵਾਜ਼ ਸ਼ਰੀਫ ਦੀ ਕੁਰਸੀ ਚਲੀ ਗਈ ਹੈ। ਨਵਾਜ਼ ਸ਼ਰੀਫ ਦੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਣ ਦੇ ਬਾਅਦ ਹੁਣ ਉਨ੍ਹਾਂ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ। ਨਵਾਜ਼ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੀ ਉੱਚ ਪੱਧਰੀ ਬੈਠਕ ‘ਚ ਸ਼ਹਬਾਜ਼ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਅਜੇ ਸ਼ਾਹਬਾਜ਼ ਪਾਕਿਸਤਾਨੀ ਸੰਸਦ ਦੇ ਨਿਚਲੇ ਸਦਨ ਨੈਸ਼ਨਲ ਐਸੰਬਲੀ ਦੇ ਮੈਂਬਰ ਨਹੀਂ ਹਨ, ਜਿਸ ਕਾਰਨ ਉਹ ਤੁਰੰਤ ਪ੍ਰਧਾਨ ਮੰਤਰੀ ਨਹੀਂ ਬਣ ਸਕਦੇ।

Be the first to comment

Leave a Reply