ਸ਼ੁਰੂਆਤੀ ਦੌਰ ‘ਚ ਸਕੀਮ ਦੀ ਸ਼ੁਰੂਆਤ ਰਾਜ ਦੇ ਛੇ ਜਿਲ੍ਹਿਆਂ ਵਿਚ ਕੀਤੀ ਜਾਵੇਗੀ -: ਬ੍ਰਹਮ ਮਹਿੰਦਰਾ

ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਜਾ ਰਹੇ ਬਹੁਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ ‘ਕੇਅਰ ਕੰਪੇਨੀਅਨ’ ( ਸੀ.ਸੀ.ਪੀ.) ਦੀ ਸ਼ੁਰੂਆਤ ਕੀਤੀ ਗਈ।ਇਸ ਪ੍ਰੋਗਰਾਮ ਦਾ ਮੁੱਖ ਟੀਚਾ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਹਤ ਸਬੰਧੀ ਜਾਗਰੂਕਤਾ ਮੁਹਿੰਮ ਵਿਚ ਸ਼ਾਮਿਲ ਕਰਨਾ ਹੈ ਤਾਂ ਜੋ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕੇ।
ਇਸ ਮੌਕੇ ਬੋਲਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੀ.ਸੀ.ਪੀ. ਪ੍ਰੋਗਰਾਮ ਨੂੰ ਰਾਜ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਨੂਰਾ ਹੈਲਥ ਇੰਡੀਆ ਟ੍ਰਸਟ ਨਾਲ ਸਮਝੋਤਾ ਕੀਤਾ ਗਿਆ ਹੈ ਇਹ ਗੈਰ ਸਰਕਾਰੀ ਸੰਸਥਾਂ ਹੈਲਥ ਕੈਅਰ ਸੈਕਟਰ ਵਿਚ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੱਖਿਆ ਦੇਣਾ ਹੈ।ਉਨ੍ਹਾਂ ਕਿਹਾ ਕਿ ਇਸ ਟ੍ਰਸਟ ਨੂੰ ਕਈ ਅਵਾਰਡ ਵੀ ਮਿਲ ਚੁੱਕੇ ਹਨ।ਉਨ੍ਹਾਂ ਕਿਹਾ ਕਿ ਬਹੁਪ੍ਰਭਾਵੀ ਮੈਡੀਕਲ ਸਕਿੱਲ ਤੋਂ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਣੂ ਕਰਵਾਉਣ ਲਈ ਹਸਪਤਾਲਾਂ ਦੇ ਬਰਾਮਦੇ ਅਤੇ ਵਾਰਡਾਂ ਨੂੰ ਕਲਾਸ ਰੂਮਾਂ ਦਾ ਰੂਪ ਦਿੱਤਾ ਜਾਵੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ਵਿਚ ਰਾਜ ਦੇ ਛੇ ਜਿਲ੍ਹਿਆਂ ਅਮ੍ਰਿੰਤਸਰ, ਪਟਿਆਲਾ, ਜਲੰਧਰ, ਐਸ.ਬੀ.ਐਸ ਨਗਰ, ਸੰਗਰੂਰ ਅਤੇ ਤਰਨਤਾਰਨ ਵਿਚ ਇਸ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ ਅਤੇ ਨੇੜ ਭਵਿੱਖ ਵਿਚ ਰਾਜ ਦੇ ਬਾਕੀ ਜਿਲ੍ਹਿਆਂ ਵਿਚ ਵੀ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਰਾਜ ਵਿਚ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਵਿਚ ਨੂਰਾ ਹੈਲਥ ਦੀ ਭੁਮਿਕਾ ਤਕਨੀਕੀ ਭਾਈਵਾਲ ਦੀ ਹੋਵੇਗੀ।

Be the first to comment

Leave a Reply