ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੁਲਾਕਾਤ ਕਰਨਗੇ

ਨਵੀਂ ਦਿੱਲੀ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਦਾ ਉੱਚ ਪੱਧਰੀ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ‘ਤੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ‘ਚ ਰਹਿੰਦੇ ਸਿੱਖਾਂ ਦੀਆਂ ਮੁਸ਼ਕਿਲਾਂ ਜਲਦੀ ਹੱਲ ਕੀਤੇ ਜਾਣ ਦੀ ਅਪਲੀ ਕਰੇਗਾ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਭਰੋਸਾ ਉਨ੍ਹਾਂ ਨੂੰ ਮਿਲਣ ਆਏ ਜੰਮੂ-ਕਸ਼ਮੀਰ ਦੇ ਸਿੱਖਾਂ ਦੇ ਵਫ਼ਦ ਨੂੰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਇਸ ਵਫ਼ਦ ਨੇ ਸ਼੍ਰੀ ਬਾਦਲ ਨਾਲ ਮੁਲਾਕਾਤ ਕੀਤੀ। ਸੂਬਾਈ ਵਫ਼ਦ ਦੀ ਅਗਵਾਈ ਸੂਬਾ ਪ੍ਰਧਾਨ ਮਹਿੰਦਰ ਸਿੰਘ ਵੱਲੋਂ ਕੀਤੀ ਗਈ। ਵਫ਼ਦ ਨੇ ਸ਼੍ਰੋਮਣੀ ਅਕਾਲੀ  ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਸੂਬਾ ਸਰਕਾਰ ਸਿੱਖ ਭਾਈਚਾਰੇ ਨੂੰ ਪੂਰੀ ਤਰ੍ਹਾਂ ਅਣਡਿੱਠਾ ਕਰ ਰਹੀ ਹੈ। ਵਫ਼ਦ ਨੇ ਕਸ਼ਮੀਰ ਵਾਦੀ ਦੇ ਸਿੱਖ ਨੌਜਵਾਨਾਂ ਨੂੰ ਗੈਰ-ਪਰਵਾਸੀ ਕਸ਼ਮੀਰੀ ਪੰਡਿਤਾਂ ਲਈ ਪ੍ਰਧਾਨ ਮੰਤਰੀ ਰੁਜ਼ਗਾਰ ਦੇ ਪੈਕੇਜ਼ ‘ਚੋਂ ਬਾਹਰ ਰੱਖੇ ਜਾਣ, ਆਨੰਦ ਮੈਰਿਜ ਐਕਟ ਨੂੰ ਸੂਬੇ ‘ਚ ਜਲਦੀ ਲਾਗੂ ਕੀਤੇ ਜਾਣ ਰਾਜ ‘ਚ ਘੱਟ ਗਿਣਤੀ ਕਮਿਸ਼ਨ ਦੀ ਸਥਾਪਤੀ ‘ਤੇ ਸਿੱਖਾਂ ਮੁੱਢਲੀਆਂ ਸਹੂਲਲਾਂ ਤੋਂ ਵਾਂਝਾ ਕੀਤੇ ਜਾਣ ਵਰਗੀਆਂ ਆਦਿ ਮਸਲਿਆਂ ‘ਤੇ ਚਰਚਾ ਕੀਤੀ। ਵਫ਼ਦ ਨੇ ਦੱਸਿਆ ਕਿ ਸਿੱਖਾਂ ਨੂੰ ਸੂਬੇ ‘ਚ ਘੱਟ ਗਿਣਤੀ ਦਾ ਦਰਜਾ ਨਹੀਂ ਦਿੱਤਾ ਜਾ ਰਿਹਾ ‘ਤੇ ਨਾ ਉਨ੍ਹਾਂ ਨੂੰ ਸਰਕਾਰ ਨੌਕਰੀਆਂ ਲਈ ਭਰਤੀ ‘ਚ ਲਾਭ ਮਿਲ ਰਿਹਾ ਹੈ ਅਤੇ ਨਾ ਤਾਂ ਹੀ ਗਿਣਤੀਆਂ ਲਈ ਉਪਲੱਬਧ ਸਹੂਲਤਾਂ ਹੀ ਮਿਲ ਰਹੀਆਂ ਹਨ। ਬਾਦਲ ਨੇ ਭਰੋਸਾ ਦਿਵਾਇਆ ਕਿ  ਛੇਤੀ ਹੀ ਉੱਚ ਪੱਧਰੀ ਵਫ਼ਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੁਲਾਕਾਤ ਕਰਕੇ ਇਸ ਮਸਲੇ ਨੂੰ ਉਨ੍ਹਾਂ ਅੱਖੇ ਰੱਖਣਗੇ।