ਸ਼੍ਰੋਮਣੀ ਅਕਾਲੀ ਦਲ ਹਰਿਆਣਾ ਅੰਦਰ ਅਗਲੀਆਂ ਸਾਰੀਆਂ ਚੋਣਾਂ ਆਪਣੇ ਚੋਣ ਨਿਸ਼ਾਨ ਉੱਤੇ ਲੜੇਗਾ

ਚੰਡੀਗੜ੍ਹ — ਸ਼੍ਰੋਮਣੀ ਅਕਾਲੀ ਦਲ ਹਰਿਆਣਾ ਅੰਦਰ ਅਗਲੀਆਂ ਸਾਰੀਆਂ ਚੋਣਾਂ ਆਪਣੇ ਚੋਣ ਨਿਸ਼ਾਨ ਉੱਤੇ ਲੜੇਗਾ। ਇਸ ਦੀ ਸ਼ੁਰੂਆਤ ਅੰਬਾਲਾ ਅਤੇ ਰੋਹਤਕ ਦੀਆਂ ਆ ਰਹੀਆਂ ਨਗਰ ਨਿਗਮ ਚੋਣਾਂ ਤੋਂ ਕੀਤੀ ਜਾਵੇਗੀ।   ਇਸ ਸੰਬੰਧੀ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੀ ਸੂਬਾਈ ਇਕਾਈ ਦੀ ਇਕ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਤੋਂ ਬਾਅਦ ਜਾਰੀ ਬਿਆਨ ‘ਚ ਸੁਖਬੀਰ ਬਾਦਲ ਨੇ ਕਿਹਾ ਕਿ ਹਰਿਆਣਾ ਦੀ ਸੂਬਾਈ ਲੀਡਰਸ਼ਿਪ ਵੱਲੋਂ ਬੇਨਤੀ ਕੀਤੇ ਜਾਣ ‘ਤੇ ਇਹ ਫੈਸਲਾ ਵੀ ਕੀਤਾ ਗਿਆ ਹੈ ਕਿ ਉੱਥੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਮਦਦ ਕਰਨ ਲਈ ਪੰਜਾਬ ਤੋਂ ਸੀਨੀਅਰ ਅਕਾਲੀ ਲੀਡਰ ਭੇਜੇ ਜਾਣਗੇ। ਉਨ੍ਹਾਂ ਹਰਿਆਣਾ ਇਕਾਈ ਨੂੰ ਲੋਕ ਮੁੱਦਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਲਈ ਆਖਿਆ। ਇਸ ਮੌਕੇ ਪ੍ਰਧਾਨ ਸ਼ਰਨਜੀਤ ਸਿੰਘ ਸੋਠਾ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਵੀ ਸੰਬੋਧਨ ਕੀਤਾ।

Be the first to comment

Leave a Reply

Your email address will not be published.


*