ਸ਼੍ਰੋਮਣੀ ਅਕਾਲੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਦੇ ਸਾਰੇ ਹੱਕ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ

ਅੰਮ੍ਰਿਤਸਰ-ਇਸ ਤੋਂ ਪਹਿਲਾਂ ਵੱਡੇ ਪ੍ਰਕਾਸ਼ ਸਿੰਘ ਬਾਦਲ ਹੀ ਇਸ ਦਾ ਫੈਸਲਾ ਕਰਦੇ ਸੀ। ਅੱਜ ਸ਼੍ਰੋਮਣੀ ਅਕਾਲੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਦੇ ਸਾਰੇ ਹੱਕ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ। ਹੁਣ ਬੁੱਧਵਾਰ ਨੂੰ ਹੋ ਰਹੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸੁਖਬੀਰ ਬਾਦਲ ਵੱਲੋਂ ਤੈਅ ਪ੍ਰਧਾਨ ਦਾ ਨਾਂ ਐਲਾਨਿਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ 29 ਨਵੰਬਰ ਨੂੰ ਸੱਦੇ ਗਏ ਜਨਰਲ ਇਜਲਾਸ ਵਿੱਚ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਈ ਹੈ। ਇਸ ਲਈ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਆਪਣੇ ਧੜੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਹੰਗਾਮੀ ਮੀਟਿੰਗ ਅੰਮ੍ਰਿਤਸਰ ਵਿੱਚ ਸੱਦੀ ਗਈ ਸੀ।ਸ਼੍ਰੋਮਣੀ ਕਮੇਟੀ ਦੀ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਕੋਲ ਇਸ ਵੇਲੇ ਬਹੁਮਤ ਹਾਸਲ ਹੈ ਪਰ ਮੌਜੂਦਾ ਹਾਲਾਤ ਦੇ ਚੱਲਦਿਆਂ ਜਨਰਲ ਇਜਲਾਸ ਵੇਲੇ ਵਿਰੋਧੀ ਧੜਿਆਂ ਵੱਲੋਂ ਇੱਕਜੁਟ ਹੋ ਕੇ ਆਪਣਾ ਉਮੀਦਵਾਰ ਖੜ੍ਹਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋ ਦਿਨ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਲੇ-ਇਕੱਲੇ ਮੀਟਿੰਗ ਕੀਤੀ ਹੈ। ਪਾਰਟੀ ਦੇ ਉਚ ਪੱਧਰੀ ਸੂਤਰਾਂ ਮੁਤਾਬਕ ਇਸ ਵੇਲੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਨਾਵਾਂ ਬਾਰੇ ਫਿਲਹਾਲ ਕੁਝ ਵੀ ਪੱਕਾ ਨਹੀਂ।ਮੌਜੂਦਾ ਹਾਊਸ ਵਿੱਚ ਚੁਣੇ ਹੋਏ 170 ਸ਼੍ਰੋਮਣੀ ਕਮੇਟੀ ਮੈਂਬਰਾਂ ਵਿੱਚੋਂ 157 ਹਾਕਮ ਧੜੇ ਨਾਲ ਸਬੰਧਤ ਹਨ। ਇਨ੍ਹਾਂ ਦੀ ਚੋਣ ਸਤੰਬਰ 2011 ਵਿੱਚ ਹੋਈ ਸੀ। ਸਹਿਜਧਾਰੀ ਮੁੱਦੇ ਕਾਰਨ ਲਗਭਗ ਪੰਜ ਸਾਲ ਇਹ ਮਾਮਲਾ ਅਦਾਲਤ ਦੇ ਵਿਚਾਰਅਧੀਨ ਰਿਹਾ ਅਤੇ ਸਤੰਬਰ 2016 ਵਿੱਚ ਇਸ ਸਦਨ ਨੂੰ ਬਹਾਲ ਕੀਤਾ ਗਿਆ ਸੀ। ਇਸ ਵਾਰ ਨਵੇਂ ਸਦਨ ਦੀ ਅਹੁਦੇਦਾਰਾਂ ਵਾਸਤੇ ਦੂਜੀ ਚੋਣ ਹੈ।ਇਸ ਦੌਰਾਨ ਸਾਬਕਾ ਜਨਰਲ ਸਕੱਤਰ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਮਰਥਕ ਸੁਖਦੇਵ ਸਿੰਘ ਭੌਰ ਵੱਲੋਂ ਬਣਾਇਆ ਪੰਥਕ ਫਰੰਟ ਹਾਕਮ ਧਿਰ ਨੂੰ ਜਨਰਲ ਇਜਲਾਸ ਵਿੱਚ ਚੁਣੌਤੀ ਦੇਣ ਲਈ ਪਰ ਤੋਲ ਰਿਹਾ ਹੈ। ਉਨ੍ਹਾਂ ਵੱਲੋਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਂ ’ਤੇ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ’ਤੇ ਅਹੁਦੇਦਾਰ ਚੁਣਨ ਦੀ ਅਪੀਲ ਕੀਤੀ ਗਈ ਸੀ ਇਸ ਤੋਂ ਪਹਿਲਾਂ ਵੱਡੇ ਪ੍ਰਕਾਸ਼ ਸਿੰਘ ਬਾਦਲ ਹੀ ਇਸ ਦਾ ਫੈਸਲਾ ਕਰਦੇ ਸੀ। ਅੱਜ ਸ਼੍ਰੋਮਣੀ ਅਕਾਲੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਦੇ ਸਾਰੇ ਹੱਕ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ। ਹੁਣ ਬੁੱਧਵਾਰ ਨੂੰ ਹੋ ਰਹੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸੁਖਬੀਰ ਬਾਦਲ ਵੱਲੋਂ ਤੈਅ ਪ੍ਰਧਾਨ ਦਾ ਨਾਂ ਐਲਾਨਿਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ 29 ਨਵੰਬਰ ਨੂੰ ਸੱਦੇ ਗਏ ਜਨਰਲ ਇਜਲਾਸ ਵਿੱਚ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਈ ਹੈ। ਇਸ ਲਈ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਆਪਣੇ ਧੜੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਹੰਗਾਮੀ ਮੀਟਿੰਗ ਅੰਮ੍ਰਿਤਸਰ ਵਿੱਚ ਸੱਦੀ ਗਈ ਸੀ।ਸ਼੍ਰੋਮਣੀ ਕਮੇਟੀ ਦੀ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਕੋਲ ਇਸ ਵੇਲੇ ਬਹੁਮਤ ਹਾਸਲ ਹੈ ਪਰ ਮੌਜੂਦਾ ਹਾਲਾਤ ਦੇ ਚੱਲਦਿਆਂ ਜਨਰਲ ਇਜਲਾਸ ਵੇਲੇ ਵਿਰੋਧੀ ਧੜਿਆਂ ਵੱਲੋਂ ਇੱਕਜੁਟ ਹੋ ਕੇ ਆਪਣਾ ਉਮੀਦਵਾਰ ਖੜ੍ਹਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋ ਦਿਨ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਲੇ-ਇਕੱਲੇ ਮੀਟਿੰਗ ਕੀਤੀ ਹੈ। ਪਾਰਟੀ ਦੇ ਉਚ ਪੱਧਰੀ ਸੂਤਰਾਂ ਮੁਤਾਬਕ ਇਸ ਵੇਲੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਨਾਵਾਂ ਬਾਰੇ ਫਿਲਹਾਲ ਕੁਝ ਵੀ ਪੱਕਾ ਨਹੀਂ।ਮੌਜੂਦਾ ਹਾਊਸ ਵਿੱਚ ਚੁਣੇ ਹੋਏ 170 ਸ਼੍ਰੋਮਣੀ ਕਮੇਟੀ ਮੈਂਬਰਾਂ ਵਿੱਚੋਂ 157 ਹਾਕਮ ਧੜੇ ਨਾਲ ਸਬੰਧਤ ਹਨ। ਇਨ੍ਹਾਂ ਦੀ ਚੋਣ ਸਤੰਬਰ 2011 ਵਿੱਚ ਹੋਈ ਸੀ। ਸਹਿਜਧਾਰੀ ਮੁੱਦੇ ਕਾਰਨ ਲਗਭਗ ਪੰਜ ਸਾਲ ਇਹ ਮਾਮਲਾ ਅਦਾਲਤ ਦੇ ਵਿਚਾਰਅਧੀਨ ਰਿਹਾ ਅਤੇ ਸਤੰਬਰ 2016 ਵਿੱਚ ਇਸ ਸਦਨ ਨੂੰ ਬਹਾਲ ਕੀਤਾ ਗਿਆ ਸੀ। ਇਸ ਵਾਰ ਨਵੇਂ ਸਦਨ ਦੀ ਅਹੁਦੇਦਾਰਾਂ ਵਾਸਤੇ ਦੂਜੀ ਚੋਣ ਹੈ।ਇਸ ਦੌਰਾਨ ਸਾਬਕਾ ਜਨਰਲ ਸਕੱਤਰ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਮਰਥਕ ਸੁਖਦੇਵ ਸਿੰਘ ਭੌਰ ਵੱਲੋਂ ਬਣਾਇਆ ਪੰਥਕ ਫਰੰਟ ਹਾਕਮ ਧਿਰ ਨੂੰ ਜਨਰਲ ਇਜਲਾਸ ਵਿੱਚ ਚੁਣੌਤੀ ਦੇਣ ਲਈ ਪਰ ਤੋਲ ਰਿਹਾ ਹੈ। ਉਨ੍ਹਾਂ ਵੱਲੋਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਂ ’ਤੇ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ’ਤੇ ਅਹੁਦੇਦਾਰ ਚੁਣਨ ਦੀ ਅਪੀਲ ਕੀਤੀ ਗਈ ਸੀ।

Be the first to comment

Leave a Reply