ਸਟਾਰਟ ਅੱਪ ਇੰਡੀਆ ਦੇ ਸਵਾਲ ਦੇ ਫਸੇ – ਸਪਾਂਲਾ

ਜਲੰਧਰ – ਕੇਂਦਰ ਦੀ ਮੋਦੀ ਸਰਕਾਰ ਦੀਆਂ ਤਿੰਨ ਸਾਲ ਦੀਆਂ ਪ੍ਰਾਪਤੀਆਂ ਦੱਸਣ ਆਏ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਵਿਜੈ ਸਪਾਂਲਾ ਉਦੋਂ ਕਸੂਤੇ ਫਸ ਗਏ, ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਤਿੰਨ ਸਾਲ ਵਿੱਚ ਸਟਾਰਟ ਅੱਪ ਇੰਡੀਆ ਤਹਿਤ ਪੰਜਾਬ ਦੇ ਕਿੰਨੇ ਨੌਜਾਵਨਾਂ ਨੂੰ ਇਸ ਦਾ ਲਾਭ ਮਿਲਿਆ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇਸ ਸਵਾਲ ਦਾ ਜਦੋਂ ਕੇਂਦਰੀ ਰਾਜ ਮੰਤਰੀ ਨੂੰ ਕੋਈ ਜਵਾਬ ਨਾ ਆਇਆ ਤਾਂ ਉਨ੍ਹਾਂ ਕਿਹਾ ਕਿ ਉਹ ਭਲਕੇ ਇਸ ਦੇ ਅੰਕੜੇ ਦੇਣਗੇ। ਕੈਪਟਨ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਰਾਜਕਤਾ ਫੈਲੀ ਹੋਈ ਹੈ। ਸ਼ਰੇਆਮ ਕਤਲ ਹੋ ਰਹੇ ਹਨ ਤੇ ਕਿਸਾਨ ਖ਼ੁਦਕਸ਼ੀਆਂ ਕਰ ਰਹੇ ਹਨ। ਸਰਕਾਰ ਦੇ ਢਾਈ ਮਹੀਨਿਆਂ ਦੇ ਕਾਰਜਕਾਲ ਵਿੱਚ 75 ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ ਤੇ ਪੰਜਾਬ ਸਰਕਾਰ ਕਰਜ਼ਾ ਮੁਆਫ਼ੀ ਤੋਂ ਭੱਜ ਰਹੀ ਹੈ।ਮੋਦੀ ਫੈੱਸਟ’ ਅਧੀਨ ਕਰਵਾਏ ਜਾ ਰਹੇ ਪ੍ਰੋਗਰਾਮਾਂ ਤਹਿਤ ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਦੀ ਅਗਵਾਈ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ ਤੇ ਪ੍ਰਤਾਪ ਬਾਗ਼ ਵਿੱਚ ਸ੍ਰੀ ਸਾਂਪਲਾ ਨੇ ਕਾਫ਼ੀ ਸਮਾਂ ਸਫ਼ਾਈ ਕੀਤੀ। ਇਸ ਦੌਰਾਨ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਧੜਾ ਗ਼ੈਰਹਾਜ਼ਰ ਰਿਹਾ। ਇਸ ਮੌਕੇ ਸਾਬਕਾ ਵਿਧਾਇਕ ਮਨੋਰੰਜਨ ਕਾਲੀਆ, ਪੰਜਾਬ ਭਾਜਪਾ ਦੇ ਬੁਲਾਰੇ ਰਾਕੇਸ਼ ਸ਼ਾਂਤੀਦੂਤ, ਜ਼ਿਲ੍ਹਾ ਪ੍ਰਧਾਨ ਰਾਮੇਸ਼ ਸ਼ਰਮਾ, ਅਮਿਤ ਅਰੋੜਾ ਆਦਿ ਹਾਜ਼ਰ ਸਨ।

Be the first to comment

Leave a Reply